Ang 725
1 ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥
2 ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥
3 ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥
4 ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥
5 ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥
6 ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥
7 ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥
8 ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥
9 ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥
10 ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥
11 ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥
12 ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥
13 ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥
14 ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥
15 ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥
16 ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥
17 ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥
18 ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥
19 ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥
20 ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥
21 ਤਿਲੰਗ ਮਹਲਾ ੪ ॥
22 ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥
23 ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
24 ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥
25 ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥
26 ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
27 ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥
28 ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥
29 ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥
30 ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥
31 ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥
32 ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
33 ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥
34 ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥
35 ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥
36 ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥
37 ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥
38 ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥
39 ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥
40 ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥