Ang 851
1 ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥
2 ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥
3 ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥
4 ਨਾਮਿ ਰਤੇ ਜਨ ਸਦਾ ਸੁਖੁ ਪਾਇਨੑਿ ਜਨ ਨਾਨਕ ਤਿਨ ਬਲਿ ਜਾਏ ॥੧॥
5 ਮਃ ੩ ॥
6 ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥
7 ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥
8 ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥
9 ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥
10 ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰਸਬਦੀ ਵੀਚਾਰੁ ॥੨॥
11 ਪਉੜੀ ॥
12 ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥
13 ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥
14 ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥
15 ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥
16 ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
17 ਸਲੋਕ ਮਃ ੩ ॥
18 ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥
19 ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥
20 ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥
21 ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥
22 ਮਃ ੩ ॥
23 ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥
24 ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥
25 ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥
26 ਪਉੜੀ ॥
27 ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥
28 ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥
29 ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥
30 ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥
31 ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
32 ਸਲੋਕ ਮਃ ੩ ॥
33 ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥
34 ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥
35 ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥
36 ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
37 ਮਃ ੩ ॥
38 ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥