Ang 968
1 ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
2 ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥
3 ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥
4 ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥
5 ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥
6 ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥
7 ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥
8 ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥
9 ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥
10 ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥
11 ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥
12 ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥
13 ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥
14 ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥
15 ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥
16 ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥
17 ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥
18 ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥
19 ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
20 ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥
21 ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
22 ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
23 ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
24 ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
25 ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
26 ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
27 ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
28 ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
29 ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
30 ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥
31 ਆਪੀਨੑੈ ਆਪੁ ਸਾਜਿਓਨੁ ਆਪੇ ਹੀ ਥੰਮੑਿ ਖਲੋਆ ॥
32 ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥
33 ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥
34 ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥
35 ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥
36 ਜਿਨੑੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥
37 ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥
38 ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥
39 ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ॥
40 ੴ ਸਤਿਗੁਰ ਪ੍ਰਸਾਦਿ ॥
41 ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥