Ang 1
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ॥ ਜਪੁ ॥
3 ਆਦਿ ਸਚੁ ਜੁਗਾਦਿ ਸਚੁ ॥
4 ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
5 ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
6 ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
7 ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
8 ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
9 ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
10 ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
11 ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
12 ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
13 ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
14 ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
15 ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
16 ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
17 ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
18 ਗਾਵੈ ਕੋ ਦਾਤਿ ਜਾਣੈ ਨੀਸਾਣੁ ॥
19 ਗਾਵੈ ਕੋ ਗੁਣ ਵਡਿਆਈਆ ਚਾਰ ॥
20 ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
21 ਗਾਵੈ ਕੋ ਸਾਜਿ ਕਰੇ ਤਨੁ ਖੇਹ ॥
22 ਗਾਵੈ ਕੋ ਜੀਅ ਲੈ ਫਿਰਿ ਦੇਹ ॥
23 ਗਾਵੈ ਕੋ ਜਾਪੈ ਦਿਸੈ ਦੂਰਿ ॥