Ang 10
1 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
2 ਖਸਮੁ ਵਿਸਾਰਹਿ ਤੇ ਕਮਜਾਤਿ ॥
3 ਨਾਨਕ ਨਾਵੈ ਬਾਝੁ ਸਨਾਤਿ ॥੪॥੩॥
4 ਰਾਗੁ ਗੂਜਰੀ ਮਹਲਾ ੪ ॥
5 ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
6 ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
7 ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
8 ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
9 ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
10 ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
11 ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
12 ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
13 ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
14 ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
15 ਰਾਗੁ ਗੂਜਰੀ ਮਹਲਾ ੫ ॥
16 ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
17 ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
18 ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
19 ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
20 ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
21 ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
22 ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
23 ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
24 ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
25 ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
26 ਰਾਗੁ ਆਸਾ ਮਹਲਾ ੪ ਸੋ ਪੁਰਖੁ ॥
27 ੴ ਸਤਿਗੁਰ ਪ੍ਰਸਾਦਿ ॥
28 ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
29 ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
30 ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
31 ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
32 ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥