Ang 1007
1 ਮੇਰੇ ਮਨ ਨਾਮੁ ਹਿਰਦੈ ਧਾਰਿ ॥
2 ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥
3 ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥
4 ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥
5 ਮਾਰੂ ਮਹਲਾ ੫ ॥
6 ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥
7 ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥
8 ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥
9 ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥
10 ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥
11 ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥
12 ਮਾਰੂ ਮਹਲਾ ੫ ॥
13 ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥
14 ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥
15 ਮੇਰੇ ਮਨ ਨਾਮ ਕੀ ਕਰਿ ਟੇਕ ॥
16 ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥
17 ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥
18 ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥
19 ਮਾਰੂ ਮਹਲਾ ੫ ॥
20 ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥
21 ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥
22 ਡੂਬੇ ਨਾਮ ਬਿਨੁ ਘਨ ਸਾਥ ॥
23 ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥
24 ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥
25 ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥
26 ਮਾਰੂ ਅੰਜੁਲੀ ਮਹਲਾ ੫ ਘਰੁ ੭ ॥
27 ੴ ਸਤਿਗੁਰ ਪ੍ਰਸਾਦਿ ॥
28 ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥
29 ਪੰਚ ਧਾਤੁ ਕਰਿ ਪੁਤਲਾ ਕੀਆ ॥
30 ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥
31 ਜਿਥੈ ਅਗਨਿ ਭਖੈ ਭੜਹਾਰੇ ॥
32 ਊਰਧ ਮੁਖ ਮਹਾ ਗੁਬਾਰੇ ॥
33 ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥
34 ਵਿਚਹੁ ਗਰਭੈ ਨਿਕਲਿ ਆਇਆ ॥
35 ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥
36 ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥
37 ਮਿਹਰਵਾਨਿ ਰਖਿ ਲਇਅਨੁ ਆਪੇ ॥
38 ਜੀਅ ਜੰਤ ਸਭਿ ਤਿਸ ਕੇ ਥਾਪੇ ॥
39 ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥