Ang 1024
1 ਗੁਰਮੁਖਿ ਵਿਰਲਾ ਚੀਨੈ ਕੋਈ ॥
2 ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥
3 ਰਾਜੇ ਧਰਮੁ ਕਰਹਿ ਪਰਥਾਏ ॥
4 ਆਸਾ ਬੰਧੇ ਦਾਨੁ ਕਰਾਏ ॥
5 ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥
6 ਕਰਮ ਧਰਮ ਕਰਿ ਮੁਕਤਿ ਮੰਗਾਹੀ ॥
7 ਮੁਕਤਿ ਪਦਾਰਥੁ ਸਬਦਿ ਸਲਾਹੀ ॥
8 ਬਿਨੁ ਗੁਰਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥
9 ਮਾਇਆ ਮਮਤਾ ਛੋਡੀ ਨ ਜਾਈ ॥
10 ਸੇ ਛੂਟੇ ਸਚੁ ਕਾਰ ਕਮਾਈ ॥
11 ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥
12 ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥
13 ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥
14 ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥
15 ਕਲੀ ਕਾਲ ਮਹਿ ਇਕ ਕਲ ਰਾਖੀ ॥
16 ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥
17 ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥
18 ਸਤਿਗੁਰੁ ਵੇਪਰਵਾਹੁ ਸਿਰੰਦਾ ॥
19 ਨਾ ਜਮ ਕਾਣਿ ਨ ਛੰਦਾ ਬੰਦਾ ॥
20 ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥
21 ਗੁਰ ਮਹਿ ਆਪੁ ਰਖਿਆ ਕਰਤਾਰੇ ॥
22 ਗੁਰਮੁਖਿ ਕੋਟਿ ਅਸੰਖ ਉਧਾਰੇ ॥
23 ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥
24 ਸਗਲੇ ਜਾਚਹਿ ਗੁਰ ਭੰਡਾਰੀ ॥
25 ਆਪਿ ਨਿਰੰਜਨੁ ਅਲਖ ਅਪਾਰੀ ॥
26 ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥
27 ਮਾਰੂ ਮਹਲਾ ੧ ॥
28 ਸਾਚੈ ਮੇਲੇ ਸਬਦਿ ਮਿਲਾਏ ॥
29 ਜਾ ਤਿਸੁ ਭਾਣਾ ਸਹਜਿ ਸਮਾਏ ॥
30 ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
31 ਜਿਸ ਕੇ ਚਾਕਰ ਤਿਸ ਕੀ ਸੇਵਾ ॥
32 ਸਬਦਿ ਪਤੀਜੈ ਅਲਖ ਅਭੇਵਾ ॥
33 ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
34 ਦੇਦੇ ਤੋਟਿ ਨ ਆਵੈ ਸਾਚੇ ॥
35 ਲੈ ਲੈ ਮੁਕਰਿ ਪਉਦੇ ਕਾਚੇ ॥
36 ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
37 ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥
38 ਸਾਚੇ ਕੀ ਲਿਵ ਗੁਰਮਤਿ ਜਾਤੀ ॥
39 ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
40 ਕੂੜੇ ਆਵੈ ਕੂੜੇ ਜਾਵੈ ॥
41 ਕੂੜੇ ਰਾਤੀ ਕੂੜੁ ਕਮਾਵੈ ॥
42 ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
43 ਕੂੜਿ ਮੁਠੀ ਠਗੀ ਠਗਵਾੜੀ ॥
44 ਜਿਉ ਵਾੜੀ ਓਜਾੜਿ ਉਜਾੜੀ ॥
45 ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
46 ਭੋਜਨੁ ਸਾਚੁ ਮਿਲੈ ਆਘਾਈ ॥
47 ਨਾਮ ਰਤਨੁ ਸਾਚੀ ਵਡਿਆਈ ॥
48 ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥