Ang 1065
1 ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥
2 ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥
3 ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥
4 ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ ॥
5 ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥
6 ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥
7 ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥
8 ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥
9 ਗਿਆਨ ਅੰਜਨੁ ਪਾਏ ਗੁਰਸਬਦੀ ਨਦਰੀ ਨਦਰਿ ਮਿਲਾਇਦਾ ॥੪॥
10 ਵਡੈ ਭਾਗਿ ਇਹੁ ਸਰੀਰੁ ਪਾਇਆ ॥
11 ਮਾਣਸ ਜਨਮਿ ਸਬਦਿ ਚਿਤੁ ਲਾਇਆ ॥
12 ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥
13 ਇਕਿ ਕਿਤੁ ਆਏ ਜਨਮੁ ਗਵਾਏ ॥
14 ਮਨਮੁਖ ਲਾਗੇ ਦੂਜੈ ਭਾਏ ॥
15 ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥
16 ਗੁਰ ਕੈ ਸਬਦਿ ਪਵਿਤ੍ਰੁ ਸਰੀਰਾ ॥
17 ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥
18 ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥
19 ਹਉਮੈ ਗਣਤ ਗੁਰ ਸਬਦਿ ਨਿਵਾਰੇ ॥
20 ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥
21 ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੮॥
22 ਸੋ ਚੇਤੇ ਜਿਸੁ ਆਪਿ ਚੇਤਾਏ ॥
23 ਗੁਰ ਕੈ ਸਬਦਿ ਵਸੈ ਮਨਿ ਆਏ ॥
24 ਆਪੇ ਵੇਖੈ ਆਪੇ ਬੂਝੈ ਆਪੈ ਆਪੁ ਸਮਾਇਦਾ ॥੯॥
25 ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥
26 ਗੁਰ ਕੈ ਸਬਦੇ ਆਪੁ ਪਛਾਣੈ ॥
27 ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥
28 ਏਹ ਕਾਇਆ ਪਵਿਤੁ ਹੈ ਸਰੀਰੁ ॥
29 ਗੁਰਸਬਦੀ ਚੇਤੈ ਗੁਣੀ ਗਹੀਰੁ ॥
30 ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥
31 ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥
32 ਦੂਜੈ ਭਾਇ ਭਰਮਿ ਭੁਲਾਇਆ ॥
33 ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ ॥੧੨॥
34 ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥
35 ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥
36 ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥
37 ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥
38 ਮਨਮੁਖ ਭੂਲੇ ਮੁਏ ਬਿਲਲਾਇ ॥
39 ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥
40 ਕਾਇਆ ਕੋਟੁ ਪਕੇ ਹਟਨਾਲੇ ॥
41 ਗੁਰਮੁਖਿ ਲੇਵੈ ਵਸਤੁ ਸਮਾਲੇ ॥
42 ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥
43 ਆਪੇ ਸਚਾ ਹੈ ਸੁਖਦਾਤਾ ॥
44 ਪੂਰੇ ਗੁਰ ਕੈ ਸਬਦਿ ਪਛਾਤਾ ॥
45 ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ ॥੧੬॥੭॥੨੧॥