Ang 1088
1 ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥
2 ਸਲੋਕੁ ਮਃ ੩ ॥
3 ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥
4 ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥
5 ਕਾਪੜ ਜਿਵੈ ਪਛੋੜੀਐ ਘੜੀ ਮੁਹਤ ਘੜੀਆਲੁ ॥
6 ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥
7 ਮਃ ੩ ॥
8 ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥
9 ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥
10 ਪਉੜੀ ॥
11 ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥
12 ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥
13 ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥
14 ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥
15 ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥
16 ਸਲੋਕੁ ਮਃ ੧ ॥
17 ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥
18 ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥੧॥
19 ਮਃ ੧ ॥
20 ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥
21 ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥
22 ਪਉੜੀ ॥
23 ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥
24 ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥
25 ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥
26 ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥
27 ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥
28 ਸਲੋਕੁ ਮਃ ੩ ॥
29 ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥
30 ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥
31 ਮਃ ੧ ॥
32 ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥
33 ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ ॥੨॥
34 ਪਉੜੀ ॥
35 ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥
36 ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥
37 ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥
38 ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥
39 ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥
40 ਸਲੋਕੁ ਮਃ ੩ ॥
41 ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥
42 ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥੧॥
43 ਮਃ ੩ ॥
44 ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥
45 ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥
46 ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥
47 ਪਉੜੀ ॥
48 ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥