Ang 1118
1 ਕੇਦਾਰਾ ਮਹਲਾ ੪ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥
4 ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥
5 ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥
6 ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥
7 ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥
8 ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥
9 ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥
10 ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥
11 ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥
12 ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥
13 ਕੇਦਾਰਾ ਮਹਲਾ ੪ ਘਰੁ ੧ ॥
14 ੴ ਸਤਿਗੁਰ ਪ੍ਰਸਾਦਿ ॥
15 ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥
16 ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥ ਰਹਾਉ ॥
17 ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥
18 ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥