Ang 112
1 ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥
2 ਦੇਹੀ ਜਾਤਿ ਨ ਆਗੈ ਜਾਏ ॥
3 ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥
4 ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥
5 ਭੈ ਭਾਇ ਸੀਗਾਰੁ ਬਣਾਏ ॥
6 ਗੁਰ ਪਰਸਾਦੀ ਮਹਲੁ ਘਰੁ ਪਾਏ ॥
7 ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥
8 ਸਭਨਾ ਪਿਰੁ ਵਸੈ ਸਦਾ ਨਾਲੇ ॥
9 ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥
10 ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥
11 ਮਾਇਆ ਮੋਹਿ ਇਹੁ ਜਗੁ ਸੁਤਾ ॥
12 ਨਾਮੁ ਵਿਸਾਰਿ ਅੰਤਿ ਵਿਗੁਤਾ ॥
13 ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥
14 ਅਪਿਉ ਪੀਐ ਸੋ ਭਰਮੁ ਗਵਾਏ ॥
15 ਗੁਰ ਪਰਸਾਦਿ ਮੁਕਤਿ ਗਤਿ ਪਾਏ ॥
16 ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥
17 ਆਪਿ ਉਪਾਏ ਧੰਧੈ ਲਾਏ ॥
18 ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥
19 ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥
20 ਮਾਝ ਮਹਲਾ ੩ ॥
21 ਅੰਦਰਿ ਹੀਰਾ ਲਾਲੁ ਬਣਾਇਆ ॥
22 ਗੁਰ ਕੈ ਸਬਦਿ ਪਰਖਿ ਪਰਖਾਇਆ ॥
23 ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥
24 ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥
25 ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥
26 ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥
27 ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥
28 ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥
29 ਮੇਰਾ ਠਾਕੁਰੁ ਸਚੁ ਦ੍ਰਿੜਾਏ ॥
30 ਗੁਰ ਪਰਸਾਦੀ ਸਚਿ ਚਿਤੁ ਲਾਏ ॥
31 ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥
32 ਵੇਪਰਵਾਹੁ ਸਚੁ ਮੇਰਾ ਪਿਆਰਾ ॥
33 ਕਿਲਵਿਖ ਅਵਗਣ ਕਾਟਣਹਾਰਾ ॥
34 ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥
35 ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥
36 ਆਪੇ ਦੇਇ ਨ ਪਛੋਤਾਵੈ ॥
37 ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥
38 ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥
39 ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥
40 ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥
41 ਮੈ ਹੋਰੁ ਨ ਕੋਈ ਤੁਧੈ ਜੇਹਾ ॥
42 ਤੇਰੀ ਨਦਰੀ ਸੀਝਸਿ ਦੇਹਾ ॥
43 ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥
44 ਤੁਧੁ ਜੇਵਡੁ ਮੈ ਹੋਰੁ ਨ ਕੋਈ ॥
45 ਤੁਧੁ ਆਪੇ ਸਿਰਜੀ ਆਪੇ ਗੋਈ ॥