Ang 1127
1 ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥
2 ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥
3 ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥
4 ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
5 ਭੈਰਉ ਮਹਲਾ ੧ ॥
6 ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥
7 ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥੧॥
8 ਮਨ ਰੇ ਰਾਮ ਭਗਤਿ ਚਿਤੁ ਲਾਈਐ ॥
9 ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥੧॥ ਰਹਾਉ ॥
10 ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥
11 ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥
12 ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥
13 ਬਿਨੁ ਗੁਰਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥
14 ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥
15 ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥
16 ਭੈਰਉ ਮਹਲਾ ੧ ॥
17 ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥
18 ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥
19 ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥
20 ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥
21 ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥
22 ਬਿਨੁ ਗੁਰਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥
23 ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥
24 ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥
25 ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥
26 ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥
27 ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥
28 ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
29 ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ॥
30 ੴ ਸਤਿਗੁਰ ਪ੍ਰਸਾਦਿ ॥
31 ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥
32 ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥
33 ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥