Sri Guru Granth Sahib Ji

Ang 1137

變更譯本

1 ਖਟੁ ਸਾਸਤ੍ਰ ਮੂਰਖੈ ਸੁਨਾਇਆ ॥

2 ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥

3 ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥

4 ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥

5 ਤਿਤ ਹੀ ਲਾਗਾ ਜਿਤੁ ਕੋ ਲਾਇਆ ॥

6 ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥

7 ਭੈਰਉ ਮਹਲਾ ੫ ॥

8 ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥

9 ਜਿਨਹਿ ਉਪਾਏ ਤਿਸ ਕਉ ਪੀਰ ॥੧॥

10 ਗੁਰੁ ਗੋਬਿੰਦੁ ਜੀਅ ਕੈ ਕਾਮ ॥

11 ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥

12 ਪ੍ਰਭੁ ਆਰਾਧਨ ਨਿਰਮਲ ਰੀਤਿ ॥

13 ਸਾਧਸੰਗਿ ਬਿਨਸੀ ਬਿਪਰੀਤਿ ॥੨॥

14 ਮੀਤ ਹੀਤ ਧਨੁ ਨਹ ਪਾਰਣਾ ॥

15 ਧੰਨਿ ਧੰਨਿ ਮੇਰੇ ਨਾਰਾਇਣਾ ॥੩॥

16 ਨਾਨਕੁ ਬੋਲੈ ਅੰਮ੍ਰਿਤ ਬਾਣੀ ॥

17 ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥

18 ਭੈਰਉ ਮਹਲਾ ੫ ॥

19 ਆਗੈ ਦਯੁ ਪਾਛੈ ਨਾਰਾਇਣ ॥

20 ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥

21 ਪ੍ਰਭੂ ਹਮਾਰੈ ਸਾਸਤ੍ਰ ਸਉਣ ॥

22 ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥

23 ਰਸਨਾ ਨਾਮੁ ਕਰਨ ਸੁਣਿ ਜੀਵੇ ॥

24 ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥

25 ਜਨਮ ਜਨਮ ਕੇ ਦੂਖ ਨਿਵਾਰੇ ॥

26 ਅਨਹਦ ਸਬਦ ਵਜੇ ਦਰਬਾਰੇ ॥੩॥

27 ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥

28 ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥

29 ਭੈਰਉ ਮਹਲਾ ੫ ॥

30 ਕੋਟਿ ਮਨੋਰਥ ਆਵਹਿ ਹਾਥ ॥

31 ਜਮ ਮਾਰਗ ਕੈ ਸੰਗੀ ਪਾਂਥ ॥੧॥

32 ਗੰਗਾ ਜਲੁ ਗੁਰ ਗੋਬਿੰਦ ਨਾਮ ॥

33 ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥

34 ਪੂਜਾ ਜਾਪ ਤਾਪ ਇਸਨਾਨ ॥

35 ਸਿਮਰਤ ਨਾਮ ਭਏ ਨਿਹਕਾਮ ॥੨॥

36 ਰਾਜ ਮਾਲ ਸਾਦਨ ਦਰਬਾਰ ॥

37 ਸਿਮਰਤ ਨਾਮ ਪੂਰਨ ਆਚਾਰ ॥੩॥

38 ਨਾਨਕ ਦਾਸ ਇਹੁ ਕੀਆ ਬੀਚਾਰੁ ॥

39 ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥

40 ਭੈਰਉ ਮਹਲਾ ੫ ॥

41 ਲੇਪੁ ਨ ਲਾਗੋ ਤਿਲ ਕਾ ਮੂਲਿ ॥

42 ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥

43 ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥

44 ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥

45 ਅਪਣਾ ਖਸਮੁ ਜਨਿ ਆਪਿ ਧਿਆਇਆ ॥

46 ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥

47 ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥

48 ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥

49 ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥

50 ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥

51 ਭੈਰਉ ਮਹਲਾ ੫ ॥

52 ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥

53 ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥

54 ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮