Ang 1220
1 ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥
2 ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥
3 ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥
4 ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥
5 ਸਾਰਗ ਮਹਲਾ ੫ ॥
6 ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥
7 ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥
8 ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥
9 ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥
10 ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥
11 ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥
12 ਸਾਰਗ ਮਹਲਾ ੫ ॥
13 ਆਵੈ ਰਾਮ ਸਰਣਿ ਵਡਭਾਗੀ ॥
14 ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥
15 ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥
16 ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥
17 ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥
18 ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥
19 ਸਾਰਗ ਮਹਲਾ ੫ ॥
20 ਜਾ ਤੇ ਸਾਧੂ ਸਰਣਿ ਗਹੀ ॥
21 ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥
22 ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥
23 ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥
24 ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥
25 ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥
26 ਸਾਰਗ ਮਹਲਾ ੫ ॥
27 ਰਸਨਾ ਰਾਮ ਕੋ ਜਸੁ ਗਾਉ ॥
28 ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥
29 ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥
30 ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥
31 ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥
32 ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥
33 ਸਾਰਗ ਮਹਲਾ ੫ ॥
34 ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥
35 ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥
36 ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥
37 ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥