Sri Guru Granth Sahib Ji

Ang 1224

變更譯本

1 ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥

2 ਸਾਰਗ ਮਹਲਾ ੫ ॥

3 ਮੈਲਾ ਹਰਿ ਕੇ ਨਾਮ ਬਿਨੁ ਜੀਉ ॥

4 ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥

5 ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥

6 ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥

7 ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥

8 ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥

9 ਸਾਰਗ ਮਹਲਾ ੫ ॥

10 ਰਮਣ ਕਉ ਰਾਮ ਕੇ ਗੁਣ ਬਾਦ ॥

11 ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥

12 ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥

13 ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥

14 ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥

15 ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥

16 ਸਾਰਗ ਮਹਲਾ ੫ ॥

17 ਕੀਨੑੇ ਪਾਪ ਕੇ ਬਹੁ ਕੋਟ ॥

18 ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥

19 ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥

20 ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥

21 ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥

22 ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥

23 ਸਾਰਗ ਮਹਲਾ ੫ ॥

24 ਅੰਧੇ ਖਾਵਹਿ ਬਿਸੂ ਕੇ ਗਟਾਕ ॥

25 ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥

26 ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥

27 ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥

28 ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥

29 ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥

30 ਸਾਰਗ ਮਹਲਾ ੫ ॥

31 ਟੂਟੀ ਨਿੰਦਕ ਕੀ ਅਧ ਬੀਚ ॥

32 ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥

33 ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥

34 ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥

35 ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥

36 ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥

37 ਸਾਰਗ ਮਹਲਾ ੫ ॥

38 ਤ੍ਰਿਸਨਾ ਚਲਤ ਬਹੁ ਪਰਕਾਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮