Sri Guru Granth Sahib Ji

Ang 1225

變更譯本

1 ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥

2 ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥

3 ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥

4 ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥

5 ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥

6 ਸਾਰਗ ਮਹਲਾ ੫ ॥

7 ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥

8 ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥

9 ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥

10 ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥

11 ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥

12 ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥

13 ਸਾਰਗ ਮਹਲਾ ੫ ॥

14 ਮਾਈ ਰੀ ਚਰਨਹ ਓਟ ਗਹੀ ॥

15 ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥

16 ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥

17 ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥

18 ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥

19 ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥

20 ਸਾਰਗ ਮਹਲਾ ੫ ॥

21 ਮਾਈ ਰੀ ਮਨੁ ਮੇਰੋ ਮਤਵਾਰੋ ॥

22 ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥

23 ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥

24 ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥

25 ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥

26 ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥

27 ਸਾਰਗ ਮਹਲਾ ੫ ॥

28 ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥

29 ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥

30 ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥

31 ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥

32 ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥

33 ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥

34 ਸਾਰਗ ਮਹਲਾ ੫ ॥

35 ਹਰਿ ਕਾਟੀ ਕੁਟਿਲਤਾ ਕੁਠਾਰਿ ॥

36 ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥

37 ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮