Ang 1226
1 ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥
2 ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥
3 ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥
4 ਸਾਰਗ ਮਹਲਾ ੫ ॥
5 ਪੋਥੀ ਪਰਮੇਸਰ ਕਾ ਥਾਨੁ ॥
6 ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥
7 ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥
8 ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥
9 ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥
10 ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥
11 ਸਾਰਗ ਮਹਲਾ ੫ ॥
12 ਵੂਠਾ ਸਰਬ ਥਾਈ ਮੇਹੁ ॥
13 ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥
14 ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥
15 ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥
16 ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥
17 ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥
18 ਸਾਰਗ ਮਹਲਾ ੫ ॥
19 ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥
20 ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥
21 ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥
22 ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥
23 ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥
24 ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥
25 ਸਾਰਗ ਮਹਲਾ ੫ ॥
26 ਨਿਬਹੀ ਨਾਮ ਕੀ ਸਚੁ ਖੇਪ ॥
27 ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥
28 ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥
29 ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥
30 ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥
31 ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥
32 ਸਾਰਗ ਮਹਲਾ ੫ ॥
33 ਮਾਈ ਰੀ ਪੇਖਿ ਰਹੀ ਬਿਸਮਾਦ ॥
34 ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥
35 ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥
36 ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥
37 ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥
38 ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥