Sri Guru Granth Sahib Ji

Ang 1262

變更譯本

1 ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

2 ਮਲਾਰ ਮਹਲਾ ੩ ॥

3 ਜੀਵਤ ਮੁਕਤ ਗੁਰਮਤੀ ਲਾਗੇ ॥

4 ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥

5 ਸਤਿਗੁਰੁ ਸੇਵਹਿ ਆਪੁ ਗਵਾਇ ॥

6 ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥

7 ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥

8 ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

9 ਮਾਇਆ ਮੋਹੁ ਅਗਿਆਨੁ ਗੁਬਾਰੁ ॥

10 ਮਨਮੁਖ ਮੋਹੇ ਮੁਗਧ ਗਵਾਰ ॥

11 ਅਨਦਿਨੁ ਧੰਧਾ ਕਰਤ ਵਿਹਾਇ ॥

12 ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥

13 ਗੁਰਮੁਖਿ ਰਾਮ ਨਾਮਿ ਲਿਵ ਲਾਈ ॥

14 ਕੂੜੈ ਲਾਲਚਿ ਨਾ ਲਪਟਾਈ ॥

15 ਜੋ ਕਿਛੁ ਹੋਵੈ ਸਹਜਿ ਸੁਭਾਇ ॥

16 ਹਰਿ ਰਸੁ ਪੀਵੈ ਰਸਨ ਰਸਾਇ ॥੩॥

17 ਕੋਟਿ ਮਧੇ ਕਿਸਹਿ ਬੁਝਾਈ ॥

18 ਆਪੇ ਬਖਸੇ ਦੇ ਵਡਿਆਈ ॥

19 ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥

20 ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥

21 ਮਲਾਰ ਮਹਲਾ ੩ ॥

22 ਰਸਨਾ ਨਾਮੁ ਸਭੁ ਕੋਈ ਕਹੈ ॥

23 ਸਤਿਗੁਰੁ ਸੇਵੇ ਤਾ ਨਾਮੁ ਲਹੈ ॥

24 ਬੰਧਨ ਤੋੜੇ ਮੁਕਤਿ ਘਰਿ ਰਹੈ ॥

25 ਗੁਰਸਬਦੀ ਅਸਥਿਰੁ ਘਰਿ ਬਹੈ ॥੧॥

26 ਮੇਰੇ ਮਨ ਕਾਹੇ ਰੋਸੁ ਕਰੀਜੈ ॥

27 ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥

28 ਬਾਬੀਹਾ ਖਿਨੁ ਖਿਨੁ ਬਿਲਲਾਇ ॥

29 ਬਿਨੁ ਪਿਰ ਦੇਖੇ ਨਂ‍ੀਦ ਨ ਪਾਇ ॥

30 ਇਹੁ ਵੇਛੋੜਾ ਸਹਿਆ ਨ ਜਾਇ ॥

31 ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

32 ਨਾਮਹੀਣੁ ਬਿਨਸੈ ਦੁਖੁ ਪਾਇ ॥

33 ਤ੍ਰਿਸਨਾ ਜਲਿਆ ਭੂਖ ਨ ਜਾਇ ॥

34 ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥

35 ਬਹੁ ਬਿਧਿ ਥਾਕਾ ਕਰਮ ਕਮਾਇ ॥੩॥

36 ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥

37 ਬਿਖਿਆ ਮੈਲੁ ਬਿਖਿਆ ਵਾਪਾਰੁ ॥

38 ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥

39 ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥

40 ਗੁਰੁ ਮਾਨੈ ਮਾਨੈ ਸਭੁ ਕੋਇ ॥

41 ਗੁਰ ਬਚਨੀ ਮਨੁ ਸੀਤਲੁ ਹੋਇ ॥

42 ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥

43 ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥

44 ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ॥

45 ੴ ਸਤਿਗੁਰ ਪ੍ਰਸਾਦਿ ॥

46 ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥

47 ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥

48 ਨੈਨੀ ਹਰਿ ਹਰਿ ਲਾਗੀ ਤਾਰੀ ॥

49 ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮