Sri Guru Granth Sahib Ji

Ang 128

變更譯本

1 ਮਾਝ ਮਹਲਾ ੩ ॥

2 ਮਨਮੁਖ ਪੜਹਿ ਪੰਡਿਤ ਕਹਾਵਹਿ ॥

3 ਦੂਜੈ ਭਾਇ ਮਹਾ ਦੁਖੁ ਪਾਵਹਿ ॥

4 ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥

5 ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥

6 ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥

7 ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥

8 ਵਾਦੁ ਵਖਾਣਹਿ ਮੋਹੇ ਮਾਇਆ ॥

9 ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥

10 ਅਕਥੋ ਕਥੀਐ ਸਬਦਿ ਸੁਹਾਵੈ ॥

11 ਗੁਰਮਤੀ ਮਨਿ ਸਚੋ ਭਾਵੈ ॥

12 ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥

13 ਜੋ ਸਚਿ ਰਤੇ ਤਿਨ ਸਚੋ ਭਾਵੈ ॥

14 ਆਪੇ ਦੇਇ ਨ ਪਛੋਤਾਵੈ ॥

15 ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥

16 ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥

17 ਗੁਰ ਪਰਸਾਦੀ ਅਨਦਿਨੁ ਜਾਗੈ ॥

18 ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥

19 ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥

20 ਮੂਲਹੁ ਭੁਲੇ ਗੁਰਸਬਦੁ ਨ ਪਛਾਣਹਿ ॥

21 ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰਸਬਦੀ ਹਰਿ ਪਾਵਣਿਆ ॥੬॥

22 ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥

23 ਮਨਮੁਖ ਨ ਬੂਝਹਿ ਦੂਜੈ ਭਾਇਆ ॥

24 ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥

25 ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥

26 ਗੁਰਸਬਦੀ ਸਹਸਾ ਦੂਖੁ ਚੁਕਾਏ ॥

27 ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥

28 ਮਾਝ ਮਹਲਾ ੩ ॥

29 ਨਿਰਗੁਣੁ ਸਰਗੁਣੁ ਆਪੇ ਸੋਈ ॥

30 ਤਤੁ ਪਛਾਣੈ ਸੋ ਪੰਡਿਤੁ ਹੋਈ ॥

31 ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥

32 ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥

33 ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥

34 ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥

35 ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥

36 ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥

37 ਹਉਮੈ ਕਰੈ ਨਿਹਕਰਮੀ ਨ ਹੋਵੈ ॥

38 ਗੁਰ ਪਰਸਾਦੀ ਹਉਮੈ ਖੋਵੈ ॥

39 ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰਸਬਦੀ ਗੁਣ ਗਾਵਣਿਆ ॥੩॥

40 ਹਰਿ ਸਰੁ ਸਾਗਰੁ ਨਿਰਮਲੁ ਸੋਈ ॥

41 ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥

42 ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥

43 ਨਿਰਮਲ ਹੰਸਾ ਪ੍ਰੇਮ ਪਿਆਰਿ ॥

44 ਹਰਿ ਸਰਿ ਵਸੈ ਹਉਮੈ ਮਾਰਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮