Ang 1320
1 ਮੇਰੇ ਮਨ ਜਪੁ ਜਪਿ ਜਗੰਨਾਥੇ ॥
2 ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥
3 ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥
4 ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥
5 ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥
6 ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥
7 ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥
8 ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥
9 ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥
10 ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥
11 ਕਲਿਆਨ ਮਹਲਾ ੪ ॥
12 ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥
13 ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥
14 ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥
15 ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥
16 ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥
17 ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥
18 ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥
19 ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥
20 ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥
21 ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥
22 ਕਲਿਆਨ ਮਹਲਾ ੪ ॥
23 ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥
24 ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥
25 ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥
26 ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥
27 ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥
28 ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥
29 ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥
30 ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥
31 ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥
32 ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥