Sri Guru Granth Sahib Ji

Ang 1339

變更譯本

1 ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥

2 ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥

3 ਪ੍ਰਭਾਤੀ ਮਹਲਾ ੫ ॥

4 ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥

5 ਸਚੁ ਨਾਮੁ ਗੁਰਿ ਦੀਨੀ ਰਾਸੇ ॥

6 ਪ੍ਰਭ ਕੀ ਦਰਗਹ ਸੋਭਾਵੰਤੇ ॥

7 ਸੇਵਕ ਸੇਵਿ ਸਦਾ ਸੋਹੰਤੇ ॥੧॥

8 ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥

9 ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥

10 ਜਨਮ ਮਰਨ ਗੁਰਿ ਰਾਖੇ ਮੀਤ ॥

11 ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥

12 ਕੋਟਿ ਜਨਮ ਕੇ ਗਏ ਕਲੇਸ ॥

13 ਜੋ ਤਿਸੁ ਭਾਵੈ ਸੋ ਭਲ ਹੋਸ ॥੨॥

14 ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥

15 ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥

16 ਐਸਾ ਗੁਰੁ ਪਾਈਐ ਵਡਭਾਗੀ ॥

17 ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥

18 ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥

19 ਸਗਲ ਘਟਾ ਕੇ ਅੰਤਰਜਾਮੀ ॥

20 ਆਠ ਪਹਰ ਅਪੁਨੀ ਲਿਵ ਲਾਇ ॥

21 ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥

22 ਪ੍ਰਭਾਤੀ ਮਹਲਾ ੫ ॥

23 ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥

24 ਹਰਿ ਕਾ ਨਾਮੁ ਜਪਨ ਕਉ ਦੀਏ ॥

25 ਆਠ ਪਹਰ ਗੁਨ ਗਾਇ ਗੁਬਿੰਦ ॥

26 ਭੈ ਬਿਨਸੇ ਉਤਰੀ ਸਭ ਚਿੰਦ ॥੧॥

27 ਉਬਰੇ ਸਤਿਗੁਰ ਚਰਨੀ ਲਾਗਿ ॥

28 ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥

29 ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥

30 ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥

31 ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥

32 ਉਤਰੀ ਮੈਲੁ ਨਾਮ ਕੈ ਰੰਗਿ ॥੨॥

33 ਚਰਨ ਕਮਲ ਸਿਉ ਲਾਗੋ ਪਿਆਰੁ ॥

34 ਬਿਨਸੇ ਕਾਮ ਕ੍ਰੋਧ ਅਹੰਕਾਰ ॥

35 ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥

36 ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥

37 ਸੁਣਿ ਸਜਣ ਸੰਤ ਮੀਤ ਸੁਹੇਲੇ ॥

38 ਨਾਮੁ ਰਤਨੁ ਹਰਿ ਅਗਹ ਅਤੋਲੇ ॥

39 ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥

40 ਕਹੁ ਨਾਨਕ ਵਡਭਾਗੀ ਪਾਈਐ ॥੪॥੬॥

41 ਪ੍ਰਭਾਤੀ ਮਹਲਾ ੫ ॥

42 ਸੇ ਧਨਵੰਤ ਸੇਈ ਸਚੁ ਸਾਹਾ ॥

43 ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥

44 ਹਰਿ ਹਰਿ ਨਾਮੁ ਜਪਹੁ ਮਨ ਮੀਤ ॥

45 ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥

46 ਪਾਇਆ ਲਾਭੁ ਵਜੀ ਵਾਧਾਈ ॥

47 ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥

48 ਸਫਲ ਜਨਮੁ ਜੀਵਨ ਪਰਵਾਣੁ ॥

49 ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥

50 ਬਿਨਸੇ ਕਾਮ ਕ੍ਰੋਧ ਅਹੰਕਾਰ ॥

51 ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥

52 ਪ੍ਰਭਾਤੀ ਮਹਲਾ ੫ ॥

53 ਗੁਰੁ ਪੂਰਾ ਪੂਰੀ ਤਾ ਕੀ ਕਲਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮