Ang 134
1 ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥
2 ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
3 ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
4 ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
5 ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
6 ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
7 ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
8 ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
9 ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
10 ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
11 ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
12 ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥
13 ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
14 ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥
15 ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
16 ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
17 ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
18 ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
19 ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
20 ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
21 ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥
22 ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥
23 ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥
24 ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥
25 ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥
26 ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥
27 ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥
28 ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥
29 ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
30 ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
31 ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
32 ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
33 ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
34 ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
35 ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
36 ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
37 ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
38 ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
39 ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥