Sri Guru Granth Sahib Ji

Ang 1343

變更譯本

1 ਧਾਵਤੁ ਰਾਖੈ ਠਾਕਿ ਰਹਾਏ ॥

2 ਸਚਾ ਨਾਮੁ ਮੰਨਿ ਵਸਾਏ ॥੪॥

3 ਬਿਸਮ ਬਿਨੋਦ ਰਹੇ ਪਰਮਾਦੀ ॥

4 ਗੁਰਮਤਿ ਮਾਨਿਆ ਏਕ ਲਿਵ ਲਾਗੀ ॥

5 ਦੇਖਿ ਨਿਵਾਰਿਆ ਜਲ ਮਹਿ ਆਗੀ ॥

6 ਸੋ ਬੂਝੈ ਹੋਵੈ ਵਡਭਾਗੀ ॥੫॥

7 ਸਤਿਗੁਰੁ ਸੇਵੇ ਭਰਮੁ ਚੁਕਾਏ ॥

8 ਅਨਦਿਨੁ ਜਾਗੈ ਸਚਿ ਲਿਵ ਲਾਏ ॥

9 ਏਕੋ ਜਾਣੈ ਅਵਰੁ ਨ ਕੋਇ ॥

10 ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥

11 ਸੇਵਾ ਸੁਰਤਿ ਸਬਦਿ ਵੀਚਾਰਿ ॥

12 ਜਪੁ ਤਪੁ ਸੰਜਮੁ ਹਉਮੈ ਮਾਰਿ ॥

13 ਜੀਵਨ ਮੁਕਤੁ ਜਾ ਸਬਦੁ ਸੁਣਾਏ ॥

14 ਸਚੀ ਰਹਤ ਸਚਾ ਸੁਖੁ ਪਾਏ ॥੭॥

15 ਸੁਖਦਾਤਾ ਦੁਖੁ ਮੇਟਣਹਾਰਾ ॥

16 ਅਵਰੁ ਨ ਸੂਝਸਿ ਬੀਜੀ ਕਾਰਾ ॥

17 ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥

18 ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥

19 ਪ੍ਰਭਾਤੀ ਮਹਲਾ ੧ ॥

20 ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥

21 ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥

22 ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥

23 ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥

24 ਖਟੁ ਕਰਮ ਨਾਮੁ ਨਿਰੰਜਨੁ ਸੋਈ ॥

25 ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥

26 ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥

27 ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥

28 ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥

29 ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥

30 ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥

31 ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥

32 ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥

33 ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥

34 ਏ ਭ੍ਰਮਿ ਭੂਲੇ ਮਰਹੁ ਨ ਕੋਈ ॥

35 ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥

36 ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥

37 ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥

38 ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥

39 ਇਸ ਨੋ ਵਿਆਪੈ ਸੋਗ ਸੰਤਾਪੁ ॥

40 ਸੋ ਸੇਵਹੁ ਜਿਸੁ ਮਾਈ ਨ ਬਾਪੁ ॥

41 ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥

42 ਜਹ ਜਹ ਦੇਖਾ ਤਹ ਤਹ ਸੋਈ ॥

43 ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥

44 ਹਿਰਦੈ ਸਚੁ ਏਹ ਕਰਣੀ ਸਾਰੁ ॥

45 ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥

46 ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥

47 ਘਰਿ ਬਾਹਰਿ ਏਕੋ ਕਰਿ ਜਾਣੁ ॥

48 ਏਹਾ ਮਤਿ ਸਬਦੁ ਹੈ ਸਾਰੁ ॥

49 ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥

50 ਕਰਣੀ ਕੀਰਤਿ ਗੁਰਮਤਿ ਸਾਰੁ ॥

51 ਸੰਤ ਸਭਾ ਗੁਣ ਗਿਆਨੁ ਬੀਚਾਰੁ ॥

52 ਮਨੁ ਮਾਰੇ ਜੀਵਤ ਮਰਿ ਜਾਣੁ ॥

53 ਨਾਨਕ ਨਦਰੀ ਨਦਰਿ ਪਛਾਣੁ ॥੮॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮