Sri Guru Granth Sahib Ji

Ang 1366

變更譯本

1 ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥

2 ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥

3 ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥

4 ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥

5 ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥

6 ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥

7 ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥

8 ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥

9 ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥

10 ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥

11 ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥

12 ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥

13 ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥

14 ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥

15 ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥

16 ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥

17 ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥

18 ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥

19 ਆਜੁ ਕਾਲੑਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥

20 ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥

21 ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥

22 ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥

23 ਆਜੁ ਕਾਲੑਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥

24 ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥

25 ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥

26 ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥

27 ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥

28 ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥

29 ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥

30 ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥

31 ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥

32 ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥

33 ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥

34 ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥

35 ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥

36 ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥

37 ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥

38 ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥

39 ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮