Sri Guru Granth Sahib Ji

Ang 138

變更譯本

1 ਆਇਆ ਗਇਆ ਮੁਇਆ ਨਾਉ ॥

2 ਪਿਛੈ ਪਤਲਿ ਸਦਿਹੁ ਕਾਵ ॥

3 ਨਾਨਕ ਮਨਮੁਖਿ ਅੰਧੁ ਪਿਆਰੁ ॥

4 ਬਾਝੁ ਗੁਰੂ ਡੁਬਾ ਸੰਸਾਰੁ ॥੨॥

5 ਮਃ ੧ ॥

6 ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥

7 ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥

8 ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥

9 ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥

10 ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥

11 ਪਉੜੀ ॥

12 ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥

13 ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥

14 ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥

15 ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥

16 ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥

17 ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥

18 ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥

19 ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥

20 ਸਲੋਕ ਮਃ ੧ ॥

21 ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥

22 ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ ॥

23 ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥

24 ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥

25 ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥

26 ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥੧॥

27 ਮਃ ੨ ॥

28 ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥

29 ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥

30 ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥

31 ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥

32 ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ ॥

33 ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥

34 ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥

35 ਪਉੜੀ ॥

36 ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥

37 ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥

38 ਤਿਸਨਾ ਅੰਦਰਿ ਅਗਨਿ ਹੈ ਨਹ ਤਿਪਤੈ ਭੁਖਾ ਤਿਹਾਇਆ ॥

39 ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥

40 ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥

41 ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥

42 ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮