Ang 1410
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥
3 ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥
4 ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥
5 ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥
6 ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥
7 ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥
8 ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥
9 ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥
10 ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥
11 ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥
12 ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥
13 ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥
14 ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥
15 ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥
16 ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥
17 ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥
18 ਨਾਨਕ ਦੁਨੀਆ ਕੈਸੀ ਹੋਈ ॥
19 ਸਾਲਕੁ ਮਿਤੁ ਨ ਰਹਿਓ ਕੋਈ ॥
20 ਭਾਈ ਬੰਧੀ ਹੇਤੁ ਚੁਕਾਇਆ ॥
21 ਦੁਨੀਆ ਕਾਰਣਿ ਦੀਨੁ ਗਵਾਇਆ ॥੫॥
22 ਹੈ ਹੈ ਕਰਿ ਕੈ ਓਹਿ ਕਰੇਨਿ ॥
23 ਗਲੑਾ ਪਿਟਨਿ ਸਿਰੁ ਖੋਹੇਨਿ ॥
24 ਨਾਉ ਲੈਨਿ ਅਰੁ ਕਰਨਿ ਸਮਾਇ ॥
25 ਨਾਨਕ ਤਿਨ ਬਲਿਹਾਰੈ ਜਾਇ ॥੬॥
26 ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥
27 ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥
28 ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥
29 ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥
30 ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥
31 ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥