Ang 1419
1 ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥
2 ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥
3 ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥
4 ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
5 ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
6 ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
7 ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥
8 ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥
9 ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥
10 ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥
11 ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥
12 ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥
13 ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥
14 ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥
15 ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥
16 ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥
17 ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥
18 ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥
19 ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥
20 ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ ॥
21 ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ ॥
22 ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥
23 ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥
24 ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥
25 ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥
26 ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥
27 ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥
28 ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥
29 ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥
30 ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥
31 ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥
32 ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥
33 ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥
34 ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥
35 ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥