Sri Guru Granth Sahib Ji

Ang 18

變更譯本

1 ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥

2 ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥

3 ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥

4 ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥

5 ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥

6 ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥

7 ਸਿਰੀਰਾਗੁ ਮਹਲਾ ੧ ॥

8 ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥

9 ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥

10 ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥

11 ਮਨ ਰੇ ਸਚੁ ਮਿਲੈ ਭਉ ਜਾਇ ॥

12 ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

13 ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥

14 ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥

15 ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥

16 ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥

17 ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥

18 ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥

19 ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥

20 ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥

21 ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

22 ਸਿਰੀਰਾਗੁ ਮਹਲੁ ੧ ॥

23 ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥

24 ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥

25 ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥

26 ਭਾਈ ਰੇ ਸੰਤ ਜਨਾ ਕੀ ਰੇਣੁ ॥

27 ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥

28 ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥

29 ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥

30 ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥

31 ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥

32 ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥

33 ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥

34 ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥

35 ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥

36 ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥

37 ਸਿਰੀਰਾਗੁ ਮਹਲਾ ੧ ॥

38 ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥

39 ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥

40 ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥

41 ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮