Ang 20
1 ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥
2 ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥
3 ਸਿਰੀਰਾਗੁ ਮਹਲਾ ੧ ॥
4 ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥
5 ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥
6 ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥
7 ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥
8 ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥
9 ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥
10 ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥
11 ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥
12 ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥
13 ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥
14 ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥
15 ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥
16 ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥
17 ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥
18 ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥
19 ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥
20 ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥
21 ਸਿਰੀਰਾਗੁ ਮਹਲਾ ੧ ॥
22 ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥
23 ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥
24 ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥
25 ਮੇਰੇ ਮਨ ਲੈ ਲਾਹਾ ਘਰਿ ਜਾਹਿ ॥
26 ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥
27 ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥
28 ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥
29 ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥
30 ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥
31 ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥
32 ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥
33 ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥
34 ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥
35 ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥
36 ਸਿਰੀਰਾਗੁ ਮਹਲਾ ੧ ॥
37 ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥
38 ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥
39 ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥
40 ਜੀਅਰੇ ਰਾਮ ਜਪਤ ਮਨੁ ਮਾਨੁ ॥
41 ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥