Ang 207
1 ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥
2 ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥
3 ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥
4 ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥
5 ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥
6 ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥
7 ਗਉੜੀ ਮਹਲਾ ੫ ॥
8 ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥
9 ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥
10 ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥
11 ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥
12 ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥
13 ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥
14 ਗਉੜੀ ਮਹਲਾ ੫ ॥
15 ਮਿਲਹੁ ਪਿਆਰੇ ਜੀਆ ॥
16 ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
17 ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥
18 ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥
19 ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥
20 ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥
21 ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥
22 ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥
23 ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥
24 ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥
25 ਗਉੜੀ ਮਹਲਾ ੫ ॥
26 ਹਉ ਤਾ ਕੈ ਬਲਿਹਾਰੀ ॥
27 ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥
28 ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥
29 ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥
30 ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥
31 ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥
32 ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥
33 ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥
34 ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥
35 ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥