Ang 209
1 ਗਉੜੀ ਮਹਲਾ ੫ ॥
2 ਤੁਮ ਹਰਿ ਸੇਤੀ ਰਾਤੇ ਸੰਤਹੁ ॥
3 ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥
4 ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥
5 ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥
6 ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥
7 ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥
8 ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥
9 ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥
10 ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥
11 ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
12 ਗਉੜੀ ਮਹਲਾ ੫ ॥
13 ਸਹਜਿ ਸਮਾਇਓ ਦੇਵ ॥
14 ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥
15 ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥
16 ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥
17 ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥
18 ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥
19 ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥
20 ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥
21 ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
22 ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
23 ਗਉੜੀ₆ ਮਹਲਾ ੫ ॥
24 ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥
25 ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥
26 ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥
27 ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥
28 ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥
29 ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥
30 ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥
31 ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥
32 ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥
33 ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥