Ang 22
1 ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥
2 ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥
3 ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥
4 ਸਿਰੀਰਾਗੁ ਮਹਲਾ ੧ ॥
5 ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥
6 ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥
7 ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥
8 ਭਾਈ ਰੇ ਹਰਿ ਹੀਰਾ ਗੁਰ ਮਾਹਿ ॥
9 ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥
10 ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥
11 ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥
12 ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥
13 ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥
14 ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥
15 ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥
16 ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥
17 ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥
18 ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥
19 ਸਿਰੀਰਾਗੁ ਮਹਲਾ ੧ ॥
20 ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥
21 ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥
22 ਹੋਰੁ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥੧॥
23 ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥
24 ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥੧॥ ਰਹਾਉ ॥
25 ਮਨੁ ਮਾਣਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥
26 ਮਿਲਿ ਸਤਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥
27 ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥੨॥
28 ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ ਜਾਇ ॥
29 ਜਿਸੁ ਸਤਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥
30 ਇਹੁ ਮਾਣਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥੩॥
31 ਜਿੰਨਾ ਸਤਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥
32 ਗੁਰ ਮਿਲਿ ਭਉਜਲੁ ਲੰਘੀਐ ਦਰਗਹ ਪਤਿ ਪਰਵਾਣੁ ॥
33 ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥੪॥੨੨॥
34 ਸਿਰੀਰਾਗੁ ਮਹਲਾ ੧ ॥
35 ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥
36 ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥
37 ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥
38 ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥
39 ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥