Ang 240
1 ਜਿਨਿ ਗੁਰਿ ਮੋ ਕਉ ਦੀਨਾ ਜੀਉ ॥
2 ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
3 ਆਪੇ ਲਾਇਓ ਅਪਨਾ ਪਿਆਰੁ ॥
4 ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
5 ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
6 ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥
7 ਗਉੜੀ ਮਹਲਾ ੫ ॥
8 ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
9 ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
10 ਨਾਮ ਬਿਨਾ ਜੋ ਪਹਿਰੈ ਖਾਇ ॥
11 ਜਿਉ ਕੂਕਰੁ ਜੂਠਨ ਮਹਿ ਪਾਇ ॥੧॥
12 ਨਾਮ ਬਿਨਾ ਜੇਤਾ ਬਿਉਹਾਰੁ ॥
13 ਜਿਉ ਮਿਰਤਕ ਮਿਥਿਆ ਸੀਗਾਰੁ ॥੨॥
14 ਨਾਮੁ ਬਿਸਾਰਿ ਕਰੇ ਰਸ ਭੋਗ ॥
15 ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
16 ਨਾਮੁ ਤਿਆਗਿ ਕਰੇ ਅਨ ਕਾਜ ॥
17 ਬਿਨਸਿ ਜਾਇ ਝੂਠੇ ਸਭਿ ਪਾਜ ॥੪॥
18 ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
19 ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
20 ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
21 ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
22 ਲਾਖ ਅਡੰਬਰ ਬਹੁਤੁ ਬਿਸਥਾਰਾ ॥
23 ਨਾਮ ਬਿਨਾ ਝੂਠੇ ਪਾਸਾਰਾ ॥੭॥
24 ਹਰਿ ਕਾ ਨਾਮੁ ਸੋਈ ਜਨੁ ਲੇਇ ॥
25 ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
26 ਗਉੜੀ ਮਹਲਾ ੫ ॥
27 ਆਦਿ ਮਧਿ ਜੋ ਅੰਤਿ ਨਿਬਾਹੈ ॥
28 ਸੋ ਸਾਜਨੁ ਮੇਰਾ ਮਨੁ ਚਾਹੈ ॥੧॥
29 ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥
30 ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥
31 ਬਿਨਸਤ ਨਾਹੀ ਛੋਡਿ ਨ ਜਾਇ ॥
32 ਜਹ ਪੇਖਾ ਤਹ ਰਹਿਆ ਸਮਾਇ ॥੨॥
33 ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥
34 ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥
35 ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥
36 ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥
37 ਮਾਇਆ ਸਿਲਕ ਕਾਟੀ ਗੋਪਾਲਿ ॥
38 ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥
39 ਸਿਮਰਿ ਸਿਮਰਿ ਕਾਟੇ ਸਭਿ ਰੋਗ ॥
40 ਚਰਣ ਧਿਆਨ ਸਰਬ ਸੁਖ ਭੋਗ ॥੬॥
41 ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥
42 ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥
43 ਕਹੁ ਨਾਨਕ ਹਰਿ ਹਰਿ ਪਦੁ ਚੀਨ ॥
44 ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥
45 ਰਾਗੁ ਗਉੜੀ ਮਾਝ ਮਹਲਾ ੫ ॥
46 ੴ ਸਤਿਗੁਰ ਪ੍ਰਸਾਦਿ ॥
47 ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥
48 ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥
49 ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥
50 ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥
51 ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥