Ang 276
1 ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥
2 ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥
3 ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥
4 ਕਈ ਕੋਟਿ ਰਾਜਸ ਤਾਮਸ ਸਾਤਕ ॥
5 ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥
6 ਕਈ ਕੋਟਿ ਕੀਏ ਰਤਨ ਸਮੁਦ ॥
7 ਕਈ ਕੋਟਿ ਨਾਨਾ ਪ੍ਰਕਾਰ ਜੰਤ ॥
8 ਕਈ ਕੋਟਿ ਕੀਏ ਚਿਰ ਜੀਵੇ ॥
9 ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥
10 ਕਈ ਕੋਟਿ ਜਖੵ ਕਿੰਨਰ ਪਿਸਾਚ ॥
11 ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥
12 ਸਭ ਤੇ ਨੇਰੈ ਸਭਹੂ ਤੇ ਦੂਰਿ ॥
13 ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥
14 ਕਈ ਕੋਟਿ ਪਾਤਾਲ ਕੇ ਵਾਸੀ ॥
15 ਕਈ ਕੋਟਿ ਨਰਕ ਸੁਰਗ ਨਿਵਾਸੀ ॥
16 ਕਈ ਕੋਟਿ ਜਨਮਹਿ ਜੀਵਹਿ ਮਰਹਿ ॥
17 ਕਈ ਕੋਟਿ ਬਹੁ ਜੋਨੀ ਫਿਰਹਿ ॥
18 ਕਈ ਕੋਟਿ ਬੈਠਤ ਹੀ ਖਾਹਿ ॥
19 ਕਈ ਕੋਟਿ ਘਾਲਹਿ ਥਕਿ ਪਾਹਿ ॥
20 ਕਈ ਕੋਟਿ ਕੀਏ ਧਨਵੰਤ ॥
21 ਕਈ ਕੋਟਿ ਮਾਇਆ ਮਹਿ ਚਿੰਤ ॥
22 ਜਹ ਜਹ ਭਾਣਾ ਤਹ ਤਹ ਰਾਖੇ ॥
23 ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥
24 ਕਈ ਕੋਟਿ ਭਏ ਬੈਰਾਗੀ ॥
25 ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥
26 ਕਈ ਕੋਟਿ ਪ੍ਰਭ ਕਉ ਖੋਜੰਤੇ ॥
27 ਆਤਮ ਮਹਿ ਪਾਰਬ੍ਰਹਮੁ ਲਹੰਤੇ ॥
28 ਕਈ ਕੋਟਿ ਦਰਸਨ ਪ੍ਰਭ ਪਿਆਸ ॥
29 ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥
30 ਕਈ ਕੋਟਿ ਮਾਗਹਿ ਸਤਸੰਗੁ ॥
31 ਪਾਰਬ੍ਰਹਮ ਤਿਨ ਲਾਗਾ ਰੰਗੁ ॥
32 ਜਿਨ ਕਉ ਹੋਏ ਆਪਿ ਸੁਪ੍ਰਸੰਨ ॥
33 ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥
34 ਕਈ ਕੋਟਿ ਖਾਣੀ ਅਰੁ ਖੰਡ ॥
35 ਕਈ ਕੋਟਿ ਅਕਾਸ ਬ੍ਰਹਮੰਡ ॥
36 ਕਈ ਕੋਟਿ ਹੋਏ ਅਵਤਾਰ ॥
37 ਕਈ ਜੁਗਤਿ ਕੀਨੋ ਬਿਸਥਾਰ ॥
38 ਕਈ ਬਾਰ ਪਸਰਿਓ ਪਾਸਾਰ ॥
39 ਸਦਾ ਸਦਾ ਇਕੁ ਏਕੰਕਾਰ ॥
40 ਕਈ ਕੋਟਿ ਕੀਨੇ ਬਹੁ ਭਾਤਿ ॥
41 ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥
42 ਤਾ ਕਾ ਅੰਤੁ ਨ ਜਾਨੈ ਕੋਇ ॥
43 ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥
44 ਕਈ ਕੋਟਿ ਪਾਰਬ੍ਰਹਮ ਕੇ ਦਾਸ ॥
45 ਤਿਨ ਹੋਵਤ ਆਤਮ ਪਰਗਾਸ ॥
46 ਕਈ ਕੋਟਿ ਤਤ ਕੇ ਬੇਤੇ ॥
47 ਸਦਾ ਨਿਹਾਰਹਿ ਏਕੋ ਨੇਤ੍ਰੇ ॥
48 ਕਈ ਕੋਟਿ ਨਾਮ ਰਸੁ ਪੀਵਹਿ ॥
49 ਅਮਰ ਭਏ ਸਦ ਸਦ ਹੀ ਜੀਵਹਿ ॥
50 ਕਈ ਕੋਟਿ ਨਾਮ ਗੁਨ ਗਾਵਹਿ ॥
51 ਆਤਮ ਰਸਿ ਸੁਖਿ ਸਹਜਿ ਸਮਾਵਹਿ ॥
52 ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥
53 ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥
54 ਸਲੋਕੁ ॥
55 ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥
56 ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥
57 ਅਸਟਪਦੀ ॥
58 ਕਰਨ ਕਰਾਵਨ ਕਰਨੈ ਜੋਗੁ ॥
59 ਜੋ ਤਿਸੁ ਭਾਵੈ ਸੋਈ ਹੋਗੁ ॥
60 ਖਿਨ ਮਹਿ ਥਾਪਿ ਉਥਾਪਨਹਾਰਾ ॥