Ang 281
1 ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥
2 ਬਡਭਾਗੀ ਨਾਨਕ ਜਨ ਸੇਇ ॥੮॥੧੩॥
3 ਸਲੋਕੁ ॥
4 ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
5 ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥
6 ਅਸਟਪਦੀ ॥
7 ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
8 ਦੇਵਨ ਕਉ ਏਕੈ ਭਗਵਾਨੁ ॥
9 ਜਿਸ ਕੈ ਦੀਐ ਰਹੈ ਅਘਾਇ ॥
10 ਬਹੁਰਿ ਨ ਤ੍ਰਿਸਨਾ ਲਾਗੈ ਆਇ ॥
11 ਮਾਰੈ ਰਾਖੈ ਏਕੋ ਆਪਿ ॥
12 ਮਾਨੁਖ ਕੈ ਕਿਛੁ ਨਾਹੀ ਹਾਥਿ ॥
13 ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
14 ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
15 ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
16 ਨਾਨਕ ਬਿਘਨੁ ਨ ਲਾਗੈ ਕੋਇ ॥੧॥
17 ਉਸਤਤਿ ਮਨ ਮਹਿ ਕਰਿ ਨਿਰੰਕਾਰ ॥
18 ਕਰਿ ਮਨ ਮੇਰੇ ਸਤਿ ਬਿਉਹਾਰ ॥
19 ਨਿਰਮਲ ਰਸਨਾ ਅੰਮ੍ਰਿਤੁ ਪੀਉ ॥
20 ਸਦਾ ਸੁਹੇਲਾ ਕਰਿ ਲੇਹਿ ਜੀਉ ॥
21 ਨੈਨਹੁ ਪੇਖੁ ਠਾਕੁਰ ਕਾ ਰੰਗੁ ॥
22 ਸਾਧਸੰਗਿ ਬਿਨਸੈ ਸਭ ਸੰਗੁ ॥
23 ਚਰਨ ਚਲਉ ਮਾਰਗਿ ਗੋਬਿੰਦ ॥
24 ਮਿਟਹਿ ਪਾਪ ਜਪੀਐ ਹਰਿ ਬਿੰਦ ॥
25 ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
26 ਹਰਿ ਦਰਗਹ ਨਾਨਕ ਊਜਲ ਮਥਾ ॥੨॥
27 ਬਡਭਾਗੀ ਤੇ ਜਨ ਜਗ ਮਾਹਿ ॥
28 ਸਦਾ ਸਦਾ ਹਰਿ ਕੇ ਗੁਨ ਗਾਹਿ ॥
29 ਰਾਮ ਨਾਮ ਜੋ ਕਰਹਿ ਬੀਚਾਰ ॥
30 ਸੇ ਧਨਵੰਤ ਗਨੀ ਸੰਸਾਰ ॥
31 ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
32 ਸਦਾ ਸਦਾ ਜਾਨਹੁ ਤੇ ਸੁਖੀ ॥
33 ਏਕੋ ਏਕੁ ਏਕੁ ਪਛਾਨੈ ॥
34 ਇਤ ਉਤ ਕੀ ਓਹੁ ਸੋਝੀ ਜਾਨੈ ॥
35 ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
36 ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
37 ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
38 ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
39 ਸਾਧਸੰਗਿ ਹਰਿ ਹਰਿ ਜਸੁ ਕਹਤ ॥
40 ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
41 ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥
42 ਗ੍ਰਿਹਸਤ ਮਹਿ ਸੋਈ ਨਿਰਬਾਨੁ ॥
43 ਏਕ ਊਪਰਿ ਜਿਸੁ ਜਨ ਕੀ ਆਸਾ ॥
44 ਤਿਸ ਕੀ ਕਟੀਐ ਜਮ ਕੀ ਫਾਸਾ ॥
45 ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
46 ਨਾਨਕ ਤਿਸਹਿ ਨ ਲਾਗਹਿ ਦੂਖ ॥੪॥
47 ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
48 ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
49 ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
50 ਸੋ ਸੇਵਕੁ ਕਹੁ ਕਿਸ ਤੇ ਡਰੈ ॥
51 ਜੈਸਾ ਸਾ ਤੈਸਾ ਦ੍ਰਿਸਟਾਇਆ ॥
52 ਅਪੁਨੇ ਕਾਰਜ ਮਹਿ ਆਪਿ ਸਮਾਇਆ ॥
53 ਸੋਧਤ ਸੋਧਤ ਸੋਧਤ ਸੀਝਿਆ ॥
54 ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
55 ਜਬ ਦੇਖਉ ਤਬ ਸਭੁ ਕਿਛੁ ਮੂਲੁ ॥
56 ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
57 ਨਹ ਕਿਛੁ ਜਨਮੈ ਨਹ ਕਿਛੁ ਮਰੈ ॥
58 ਆਪਨ ਚਲਿਤੁ ਆਪ ਹੀ ਕਰੈ ॥
59 ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥
60 ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥