Sri Guru Granth Sahib Ji

Ang 288

變更譯本

1 ਰਚਿ ਰਚਨਾ ਅਪਨੀ ਕਲ ਧਾਰੀ ॥

2 ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

3 ਸਲੋਕੁ ॥

4 ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥

5 ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥

6 ਅਸਟਪਦੀ ॥

7 ਸੰਤ ਜਨਾ ਮਿਲਿ ਕਰਹੁ ਬੀਚਾਰੁ ॥

8 ਏਕੁ ਸਿਮਰਿ ਨਾਮ ਆਧਾਰੁ ॥

9 ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥

10 ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥

11 ਕਰਨ ਕਾਰਨ ਸੋ ਪ੍ਰਭੁ ਸਮਰਥੁ ॥

12 ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥

13 ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥

14 ਸੰਤ ਜਨਾ ਕਾ ਨਿਰਮਲ ਮੰਤ ॥

15 ਏਕ ਆਸ ਰਾਖਹੁ ਮਨ ਮਾਹਿ ॥

16 ਸਰਬ ਰੋਗ ਨਾਨਕ ਮਿਟਿ ਜਾਹਿ ॥੧॥

17 ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥

18 ਸੋ ਧਨੁ ਹਰਿ ਸੇਵਾ ਤੇ ਪਾਵਹਿ ॥

19 ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥

20 ਸੋ ਸੁਖੁ ਸਾਧੂ ਸੰਗਿ ਪਰੀਤਿ ॥

21 ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥

22 ਸਾ ਸੋਭਾ ਭਜੁ ਹਰਿ ਕੀ ਸਰਨੀ ॥

23 ਅਨਿਕ ਉਪਾਵੀ ਰੋਗੁ ਨ ਜਾਇ ॥

24 ਰੋਗੁ ਮਿਟੈ ਹਰਿ ਅਵਖਧੁ ਲਾਇ ॥

25 ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥

26 ਜਪਿ ਨਾਨਕ ਦਰਗਹਿ ਪਰਵਾਨੁ ॥੨॥

27 ਮਨੁ ਪਰਬੋਧਹੁ ਹਰਿ ਕੈ ਨਾਇ ॥

28 ਦਹ ਦਿਸਿ ਧਾਵਤ ਆਵੈ ਠਾਇ ॥

29 ਤਾ ਕਉ ਬਿਘਨੁ ਨ ਲਾਗੈ ਕੋਇ ॥

30 ਜਾ ਕੈ ਰਿਦੈ ਬਸੈ ਹਰਿ ਸੋਇ ॥

31 ਕਲਿ ਤਾਤੀ ਠਾਂਢਾ ਹਰਿ ਨਾਉ ॥

32 ਸਿਮਰਿ ਸਿਮਰਿ ਸਦਾ ਸੁਖ ਪਾਉ ॥

33 ਭਉ ਬਿਨਸੈ ਪੂਰਨ ਹੋਇ ਆਸ ॥

34 ਭਗਤਿ ਭਾਇ ਆਤਮ ਪਰਗਾਸ ॥

35 ਤਿਤੁ ਘਰਿ ਜਾਇ ਬਸੈ ਅਬਿਨਾਸੀ ॥

36 ਕਹੁ ਨਾਨਕ ਕਾਟੀ ਜਮ ਫਾਸੀ ॥੩॥

37 ਤਤੁ ਬੀਚਾਰੁ ਕਹੈ ਜਨੁ ਸਾਚਾ ॥

38 ਜਨਮਿ ਮਰੈ ਸੋ ਕਾਚੋ ਕਾਚਾ ॥

39 ਆਵਾ ਗਵਨੁ ਮਿਟੈ ਪ੍ਰਭ ਸੇਵ ॥

40 ਆਪੁ ਤਿਆਗਿ ਸਰਨਿ ਗੁਰਦੇਵ ॥

41 ਇਉ ਰਤਨ ਜਨਮ ਕਾ ਹੋਇ ਉਧਾਰੁ ॥

42 ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥

43 ਅਨਿਕ ਉਪਾਵ ਨ ਛੂਟਨਹਾਰੇ ॥

44 ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥

45 ਹਰਿ ਕੀ ਭਗਤਿ ਕਰਹੁ ਮਨੁ ਲਾਇ ॥

46 ਮਨਿ ਬੰਛਤ ਨਾਨਕ ਫਲ ਪਾਇ ॥੪॥

47 ਸੰਗਿ ਨ ਚਾਲਸਿ ਤੇਰੈ ਧਨਾ ॥

48 ਤੂੰ ਕਿਆ ਲਪਟਾਵਹਿ ਮੂਰਖ ਮਨਾ ॥

49 ਸੁਤ ਮੀਤ ਕੁਟੰਬ ਅਰੁ ਬਨਿਤਾ ॥

50 ਇਨ ਤੇ ਕਹਹੁ ਤੁਮ ਕਵਨ ਸਨਾਥਾ ॥

51 ਰਾਜ ਰੰਗ ਮਾਇਆ ਬਿਸਥਾਰ ॥

52 ਇਨ ਤੇ ਕਹਹੁ ਕਵਨ ਛੁਟਕਾਰ ॥

53 ਅਸੁ ਹਸਤੀ ਰਥ ਅਸਵਾਰੀ ॥

54 ਝੂਠਾ ਡੰਫੁ ਝੂਠੁ ਪਾਸਾਰੀ ॥

55 ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥

56 ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥

57 ਗੁਰ ਕੀ ਮਤਿ ਤੂੰ ਲੇਹਿ ਇਆਨੇ ॥

58 ਭਗਤਿ ਬਿਨਾ ਬਹੁ ਡੂਬੇ ਸਿਆਨੇ ॥

59 ਹਰਿ ਕੀ ਭਗਤਿ ਕਰਹੁ ਮਨ ਮੀਤ ॥

60 ਨਿਰਮਲ ਹੋਇ ਤੁਮੑਾਰੋ ਚੀਤ ॥

61 ਚਰਨ ਕਮਲ ਰਾਖਹੁ ਮਨ ਮਾਹਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮