Ang 295
1 ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
2 ਜਨ ਆਵਨ ਕਾ ਇਹੈ ਸੁਆਉ ॥
3 ਜਨ ਕੈ ਸੰਗਿ ਚਿਤਿ ਆਵੈ ਨਾਉ ॥
4 ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
5 ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥
6 ਸਲੋਕੁ ॥
7 ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥
8 ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
9 ਅਸਟਪਦੀ ॥
10 ਪੂਰੇ ਗੁਰ ਕਾ ਸੁਨਿ ਉਪਦੇਸੁ ॥
11 ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
12 ਸਾਸਿ ਸਾਸਿ ਸਿਮਰਹੁ ਗੋਬਿੰਦ ॥
13 ਮਨ ਅੰਤਰ ਕੀ ਉਤਰੈ ਚਿੰਦ ॥
14 ਆਸ ਅਨਿਤ ਤਿਆਗਹੁ ਤਰੰਗ ॥
15 ਸੰਤ ਜਨਾ ਕੀ ਧੂਰਿ ਮਨ ਮੰਗ ॥
16 ਆਪੁ ਛੋਡਿ ਬੇਨਤੀ ਕਰਹੁ ॥
17 ਸਾਧਸੰਗਿ ਅਗਨਿ ਸਾਗਰੁ ਤਰਹੁ ॥
18 ਹਰਿ ਧਨ ਕੇ ਭਰਿ ਲੇਹੁ ਭੰਡਾਰ ॥
19 ਨਾਨਕ ਗੁਰ ਪੂਰੇ ਨਮਸਕਾਰ ॥੧॥
20 ਖੇਮ ਕੁਸਲ ਸਹਜ ਆਨੰਦ ॥
21 ਸਾਧਸੰਗਿ ਭਜੁ ਪਰਮਾਨੰਦ ॥
22 ਨਰਕ ਨਿਵਾਰਿ ਉਧਾਰਹੁ ਜੀਉ ॥
23 ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
24 ਚਿਤਿ ਚਿਤਵਹੁ ਨਾਰਾਇਣ ਏਕ ॥
25 ਏਕ ਰੂਪ ਜਾ ਕੇ ਰੰਗ ਅਨੇਕ ॥
26 ਗੋਪਾਲ ਦਾਮੋਦਰ ਦੀਨ ਦਇਆਲ ॥
27 ਦੁਖ ਭੰਜਨ ਪੂਰਨ ਕਿਰਪਾਲ ॥
28 ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥
29 ਨਾਨਕ ਜੀਅ ਕਾ ਇਹੈ ਅਧਾਰ ॥੨॥
30 ਉਤਮ ਸਲੋਕ ਸਾਧ ਕੇ ਬਚਨ ॥
31 ਅਮੁਲੀਕ ਲਾਲ ਏਹਿ ਰਤਨ ॥
32 ਸੁਨਤ ਕਮਾਵਤ ਹੋਤ ਉਧਾਰ ॥
33 ਆਪਿ ਤਰੈ ਲੋਕਹ ਨਿਸਤਾਰ ॥
34 ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥
35 ਜਾ ਕੈ ਮਨਿ ਲਾਗਾ ਹਰਿ ਰੰਗੁ ॥
36 ਜੈ ਜੈ ਸਬਦੁ ਅਨਾਹਦੁ ਵਾਜੈ ॥
37 ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
38 ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥
39 ਨਾਨਕ ਉਧਰੇ ਤਿਨ ਕੈ ਸਾਥੇ ॥੩॥
40 ਸਰਨਿ ਜੋਗੁ ਸੁਨਿ ਸਰਨੀ ਆਏ ॥
41 ਕਰਿ ਕਿਰਪਾ ਪ੍ਰਭ ਆਪ ਮਿਲਾਏ ॥
42 ਮਿਟਿ ਗਏ ਬੈਰ ਭਏ ਸਭ ਰੇਨ ॥
43 ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥
44 ਸੁਪ੍ਰਸੰਨ ਭਏ ਗੁਰਦੇਵ ॥
45 ਪੂਰਨ ਹੋਈ ਸੇਵਕ ਕੀ ਸੇਵ ॥
46 ਆਲ ਜੰਜਾਲ ਬਿਕਾਰ ਤੇ ਰਹਤੇ ॥
47 ਰਾਮ ਨਾਮ ਸੁਨਿ ਰਸਨਾ ਕਹਤੇ ॥
48 ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥
49 ਨਾਨਕ ਨਿਬਹੀ ਖੇਪ ਹਮਾਰੀ ॥੪॥
50 ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥
51 ਸਾਵਧਾਨ ਏਕਾਗਰ ਚੀਤ ॥
52 ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥
53 ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
54 ਸਰਬ ਇਛਾ ਤਾ ਕੀ ਪੂਰਨ ਹੋਇ ॥
55 ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
56 ਸਭ ਤੇ ਊਚ ਪਾਏ ਅਸਥਾਨੁ ॥
57 ਬਹੁਰਿ ਨ ਹੋਵੈ ਆਵਨ ਜਾਨੁ ॥
58 ਹਰਿ ਧਨੁ ਖਾਟਿ ਚਲੈ ਜਨੁ ਸੋਇ ॥
59 ਨਾਨਕ ਜਿਸਹਿ ਪਰਾਪਤਿ ਹੋਇ ॥੫॥
60 ਖੇਮ ਸਾਂਤਿ ਰਿਧਿ ਨਵ ਨਿਧਿ ॥
61 ਬੁਧਿ ਗਿਆਨੁ ਸਰਬ ਤਹ ਸਿਧਿ ॥
62 ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥