Ang 299
1 ਹਸਤ ਚਰਨ ਸੰਤ ਟਹਲ ਕਮਾਈਐ ॥
2 ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥
3 ਸਲੋਕੁ ॥
4 ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥
5 ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥
6 ਪਉੜੀ ॥
7 ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥
8 ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥
9 ਮਨਿ ਸੰਤੋਖੁ ਸਰਬ ਜੀਅ ਦਇਆ ॥
10 ਇਨ ਬਿਧਿ ਬਰਤੁ ਸੰਪੂਰਨ ਭਇਆ ॥
11 ਧਾਵਤ ਮਨੁ ਰਾਖੈ ਇਕ ਠਾਇ ॥
12 ਮਨੁ ਤਨੁ ਸੁਧੁ ਜਪਤ ਹਰਿ ਨਾਇ ॥
13 ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥
14 ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥
15 ਸਲੋਕੁ ॥
16 ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥
17 ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥
18 ਪਉੜੀ ॥
19 ਦੁਆਦਸੀ ਦਾਨੁ ਨਾਮੁ ਇਸਨਾਨੁ ॥
20 ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥
21 ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥
22 ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥
23 ਕੋਮਲ ਬਾਣੀ ਸਭ ਕਉ ਸੰਤੋਖੈ ॥
24 ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥
25 ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥
26 ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥
27 ਸਲੋਕੁ ॥
28 ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥
29 ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥
30 ਪਉੜੀ ॥
31 ਤ੍ਰਉਦਸੀ ਤੀਨਿ ਤਾਪ ਸੰਸਾਰ ॥
32 ਆਵਤ ਜਾਤ ਨਰਕ ਅਵਤਾਰ ॥
33 ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥
34 ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥
35 ਹਰਖ ਸੋਗ ਕਾ ਦੇਹ ਕਰਿ ਬਾਧਿਓ ॥
36 ਦੀਰਘ ਰੋਗੁ ਮਾਇਆ ਆਸਾਧਿਓ ॥
37 ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥
38 ਨੈਨੀ ਨੀਦ ਸੁਪਨ ਬਰੜਾਇਓ ॥
39 ਹਰਿ ਬਿਸਰਤ ਹੋਵਤ ਏਹ ਹਾਲ ॥
40 ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
41 ਸਲੋਕੁ ॥
42 ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥
43 ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥
44 ਪਉੜੀ ॥
45 ਚਉਦਹਿ ਚਾਰਿ ਕੁੰਟ ਪ੍ਰਭ ਆਪ ॥
46 ਸਗਲ ਭਵਨ ਪੂਰਨ ਪਰਤਾਪ ॥
47 ਦਸੇ ਦਿਸਾ ਰਵਿਆ ਪ੍ਰਭੁ ਏਕੁ ॥
48 ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥
49 ਜਲ ਥਲ ਬਨ ਪਰਬਤ ਪਾਤਾਲ ॥
50 ਪਰਮੇਸ੍ਵਰ ਤਹ ਬਸਹਿ ਦਇਆਲ ॥
51 ਸੂਖਮ ਅਸਥੂਲ ਸਗਲ ਭਗਵਾਨ ॥
52 ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥
53 ਸਲੋਕੁ ॥
54 ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥
55 ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥
56 ਪਉੜੀ ॥
57 ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥