Ang 309
1 ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥
2 ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥
3 ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥
4 ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥
5 ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥
6 ਮਃ ੪ ॥
7 ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥
8 ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥
9 ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥
10 ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥
11 ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥
12 ਪਉੜੀ ॥
13 ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥
14 ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥
15 ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥
16 ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥
17 ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥
18 ਸਲੋਕ ਮਃ ੪ ॥
19 ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥
20 ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥
21 ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥
22 ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥
23 ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥
24 ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥
25 ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥
26 ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥
27 ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥
28 ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥
29 ਮਃ ੪ ॥
30 ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥
31 ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥
32 ਪਉੜੀ ॥
33 ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥
34 ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥
35 ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥
36 ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥