Ang 313
1 ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥
2 ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥
3 ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥
4 ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥
5 ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥
6 ਮਃ ੪ ॥
7 ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥
8 ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥
9 ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥
10 ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥
11 ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥
12 ਪਉੜੀ ॥
13 ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
14 ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥
15 ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥
16 ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥
17 ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
18 ਸਲੋਕ ਮਃ ੪ ॥
19 ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥
20 ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥
21 ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥
22 ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥
23 ਮਃ ੪ ॥
24 ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥
25 ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥
26 ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥
27 ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥
28 ਪਉੜੀ ॥
29 ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥
30 ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥
31 ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥
32 ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥
33 ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥
34 ਸਲੋਕ ਮਃ ੪ ॥
35 ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥
36 ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥
37 ਮਃ ੩ ॥
38 ਮਾਇਆਧਾਰੀ ਅਤਿ ਅੰਨਾ ਬੋਲਾ ॥
39 ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥
40 ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥
41 ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥
42 ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥
43 ਨਾਨਕ ਵਜਦਾ ਜੰਤੁ ਵਜਾਇਆ ॥੨॥