Sri Guru Granth Sahib Ji

Ang 317

變更譯本

1 ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥

2 ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥

3 ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥

4 ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥

5 ਸਲੋਕ ਮਃ ੫ ॥

6 ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥

7 ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥

8 ਮਃ ੫ ॥

9 ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥

10 ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥

11 ਪਉੜੀ ॥

12 ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥

13 ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥

14 ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥

15 ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥

16 ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥

17 ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥

18 ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥

19 ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥

20 ਸਲੋਕ ਮਃ ੩ ॥

21 ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥

22 ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥

23 ਪਵਿਤੁ ਪਾਵਨੁ ਪਰਮ ਬੀਚਾਰੀ ॥

24 ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥

25 ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥

26 ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥

27 ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥

28 ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥

29 ਮਃ ੪ ॥

30 ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥

31 ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥

32 ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥

33 ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥

34 ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥

35 ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥

36 ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥

37 ਪਉੜੀ ॥

38 ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥

39 ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥

40 ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥

41 ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥

42 ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮