Ang 347
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
3 ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
4 ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
5 ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
6 ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥
7 ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥
8 ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
9 ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
10 ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥
11 ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
12 ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥
13 ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
14 ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥
15 ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥
16 ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
17 ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥
18 ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
19 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
20 ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
21 ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥
22 ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥
23 ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥