Ang 37
1 ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥
2 ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥
3 ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥
4 ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥
5 ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥
6 ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥
7 ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥
8 ਗੁਰਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥
9 ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥
10 ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥
11 ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥
12 ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥
13 ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥
14 ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥
15 ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥
16 ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥
17 ਸਿਰੀਰਾਗੁ ਮਹਲਾ ੩ ॥
18 ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥
19 ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥
20 ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥
21 ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥
22 ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥
23 ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥
24 ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥
25 ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥
26 ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥
27 ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥
28 ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥
29 ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥
30 ਗੁਰਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥
31 ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥
32 ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥
33 ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥
34 ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥
35 ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥
36 ਸਿਰੀਰਾਗੁ ਮਹਲਾ ੩ ॥
37 ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥
38 ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥
39 ਜਿਨੀ ਸਖਂੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥
40 ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥