Ang 370
1 ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
2 ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥
3 ਰਾਗੁ ਆਸਾ ਘਰੁ ੨ ਮਹਲਾ ੫ ॥
4 ੴ ਸਤਿਗੁਰ ਪ੍ਰਸਾਦਿ ॥
5 ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
6 ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
7 ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
8 ਹਮ ਆਈ ਵਸਗਤਿ ਗੁਰ ਪਰਸਾਦੇ ॥੧॥
9 ਐਸਾ ਦੇਖਿ ਬਿਮੋਹਿਤ ਹੋਏ ॥
10 ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
11 ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥
12 ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥
13 ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥
14 ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
15 ਤਪੁ ਕਰਤੇ ਤਪਸੀ ਭੂਲਾਏ ॥
16 ਪੰਡਿਤ ਮੋਹੇ ਲੋਭਿ ਸਬਾਏ ॥
17 ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
18 ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
19 ਗਿਆਨੀ ਕੀ ਹੋਇ ਵਰਤੀ ਦਾਸਿ ॥
20 ਕਰ ਜੋੜੇ ਸੇਵਾ ਕਰੇ ਅਰਦਾਸਿ ॥
21 ਜੋ ਤੂੰ ਕਹਹਿ ਸੁ ਕਾਰ ਕਮਾਵਾ ॥
22 ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
23 ਆਸਾ ਮਹਲਾ ੫ ॥
24 ਸਸੂ ਤੇ ਪਿਰਿ ਕੀਨੀ ਵਾਖਿ ॥
25 ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
26 ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
27 ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
28 ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
29 ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
30 ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
31 ਦੁਤੀਆ ਤਿਆਗੀ ਲੋਗਾ ਰੀਤਿ ॥
32 ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
33 ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
34 ਸਹਜ ਗੁਫਾ ਮਹਿ ਆਸਣੁ ਬਾਧਿਆ ॥
35 ਜੋਤਿ ਸਰੂਪ ਅਨਾਹਦੁ ਵਾਜਿਆ ॥
36 ਮਹਾ ਅਨੰਦੁ ਗੁਰਸਬਦੁ ਵੀਚਾਰਿ ॥
37 ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
38 ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
39 ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
40 ਜਨਮਿ ਨ ਮਰੈ ਨ ਆਵੈ ਨ ਜਾਇ ॥
41 ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
42 ਆਸਾ ਮਹਲਾ ੫ ॥
43 ਨਿਜ ਭਗਤੀ ਸੀਲਵੰਤੀ ਨਾਰਿ ॥
44 ਰੂਪਿ ਅਨੂਪ ਪੂਰੀ ਆਚਾਰਿ ॥
45 ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥
46 ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥
47 ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥