Ang 388
1 ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥
2 ਮੈ ਨਿਰਗੁਨ ਗੁਣੁ ਨਾਹੀ ਕੋਇ ॥
3 ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥
4 ਮੂਰਖ ਮੁਗਧ ਅਗਿਆਨ ਅਵੀਚਾਰੀ ॥
5 ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥
6 ਜਪੁ ਤਪੁ ਸੰਜਮੁ ਕਰਮ ਨ ਸਾਧਾ ॥
7 ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥
8 ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥
9 ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥
10 ਆਸਾ ਮਹਲਾ ੫ ॥
11 ਹਰਿ ਹਰਿ ਅਖਰ ਦੁਇ ਇਹ ਮਾਲਾ ॥
12 ਜਪਤ ਜਪਤ ਭਏ ਦੀਨ ਦਇਆਲਾ ॥੧॥
13 ਕਰਉ ਬੇਨਤੀ ਸਤਿਗੁਰ ਅਪੁਨੀ ॥
14 ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥
15 ਹਰਿ ਮਾਲਾ ਉਰ ਅੰਤਰਿ ਧਾਰੈ ॥
16 ਜਨਮ ਮਰਣ ਕਾ ਦੂਖੁ ਨਿਵਾਰੈ ॥੨॥
17 ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥
18 ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥
19 ਕਹੁ ਨਾਨਕ ਜੋ ਰਾਚੈ ਨਾਇ ॥
20 ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥
21 ਆਸਾ ਮਹਲਾ ੫ ॥
22 ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
23 ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥
24 ਹਰਿ ਕਾ ਸੇਵਕੁ ਸਦ ਹੀ ਮੁਕਤਾ ॥
25 ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥
26 ਸਗਲ ਤਿਆਗਿ ਹਰਿ ਸਰਣੀ ਆਇਆ ॥
27 ਤਿਸੁ ਜਨ ਕਹਾ ਬਿਆਪੈ ਮਾਇਆ ॥੨॥
28 ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥
29 ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥
30 ਕਹੁ ਨਾਨਕ ਗੁਰੁ ਪੂਰਾ ਪਾਇਆ ॥
31 ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
32 ਆਸਾ ਮਹਲਾ ੫ ॥
33 ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
34 ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥
35 ਸੁਨਿ ਸੁਨਿ ਜੀਵਾ ਸੋਇ ਤੁਮੑਾਰੀ ॥
36 ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥
37 ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥
38 ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
39 ਸੋਈ ਸਤਿ ਸਤਿ ਹੈ ਸੋਇ ॥
40 ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥
41 ਕਹੁ ਨਾਨਕ ਕਉਨ ਉਹ ਕਰਮਾ ॥
42 ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥
43 ਆਸਾ ਮਹਲਾ ੫ ॥
44 ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥
45 ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥
46 ਸੋਇ ਰਹੇ ਮਾਇਆ ਮਦ ਮਾਤੇ ॥
47 ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥
48 ਮੋਹ ਭਰਮਿ ਬਹੁ ਜੋਨਿ ਭਵਾਇਆ ॥
49 ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥
50 ਬੰਧਨ ਅੰਧ ਕੂਪ ਗ੍ਰਿਹ ਮੇਰਾ ॥
51 ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥
52 ਕਹੁ ਨਾਨਕ ਜੋ ਪ੍ਰਭ ਸਰਣਾਈ ॥
53 ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥