Ang 393
1 ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥
2 ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥
3 ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥
4 ਵਰਤ ਨੇਮ ਮਜਨ ਤਿਸੁ ਪੂਜਾ ॥
5 ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥
6 ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥
7 ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥
8 ਪ੍ਰਗਟਿਓ ਸੋ ਜਨੁ ਸਗਲੇ ਭਵਨ ॥
9 ਪਤਿਤ ਪੁਨੀਤ ਤਾ ਕੀ ਪਗ ਰੇਨ ॥
10 ਜਾ ਕਉ ਭੇਟਿਓ ਹਰਿ ਹਰਿ ਰਾਇ ॥
11 ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥
12 ਆਠ ਪਹਰ ਕਰ ਜੋੜਿ ਧਿਆਵਉ ॥
13 ਉਨ ਸਾਧਾ ਕਾ ਦਰਸਨੁ ਪਾਵਉ ॥
14 ਮੋਹਿ ਗਰੀਬ ਕਉ ਲੇਹੁ ਰਲਾਇ ॥
15 ਨਾਨਕ ਆਇ ਪਏ ਸਰਣਾਇ ॥੪॥੩੮॥੮੯॥
16 ਆਸਾ ਮਹਲਾ ੫ ॥
17 ਆਠ ਪਹਰ ਉਦਕ ਇਸਨਾਨੀ ॥
18 ਸਦ ਹੀ ਭੋਗੁ ਲਗਾਇ ਸੁਗਿਆਨੀ ॥
19 ਬਿਰਥਾ ਕਾਹੂ ਛੋਡੈ ਨਾਹੀ ॥
20 ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥
21 ਸਾਲਗਿਰਾਮੁ ਹਮਾਰੈ ਸੇਵਾ ॥
22 ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥
23 ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥
24 ਆਸਨੁ ਜਾ ਕਾ ਸਦਾ ਬੈਕੁੰਠ ॥
25 ਜਾ ਕਾ ਚਵਰੁ ਸਭ ਊਪਰਿ ਝੂਲੈ ॥
26 ਤਾ ਕਾ ਧੂਪੁ ਸਦਾ ਪਰਫੁਲੈ ॥੨॥
27 ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥
28 ਅਭਗ ਸਭਾ ਸੰਗਿ ਹੈ ਸਾਧਾ ॥
29 ਆਰਤੀ ਕੀਰਤਨੁ ਸਦਾ ਅਨੰਦ ॥
30 ਮਹਿਮਾ ਸੁੰਦਰ ਸਦਾ ਬੇਅੰਤ ॥੩॥
31 ਜਿਸਹਿ ਪਰਾਪਤਿ ਤਿਸ ਹੀ ਲਹਨਾ ॥
32 ਸੰਤ ਚਰਨ ਓਹੁ ਆਇਓ ਸਰਨਾ ॥
33 ਹਾਥਿ ਚੜਿਓ ਹਰਿ ਸਾਲਗਿਰਾਮੁ ॥
34 ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥
35 ਆਸਾ ਮਹਲਾ ੫ ਪੰਚਪਦਾ₁ ॥
36 ਜਿਹ ਪੈਡੈ ਲੂਟੀ ਪਨਿਹਾਰੀ ॥
37 ਸੋ ਮਾਰਗੁ ਸੰਤਨ ਦੂਰਾਰੀ ॥੧॥
38 ਸਤਿਗੁਰ ਪੂਰੈ ਸਾਚੁ ਕਹਿਆ ॥
39 ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥
40 ਜਹ ਲਾਲਚ ਜਾਗਾਤੀ ਘਾਟ ॥
41 ਦੂਰਿ ਰਹੀ ਉਹ ਜਨ ਤੇ ਬਾਟ ॥੨॥
42 ਜਹ ਆਵਟੇ ਬਹੁਤ ਘਨ ਸਾਥ ॥
43 ਪਾਰਬ੍ਰਹਮ ਕੇ ਸੰਗੀ ਸਾਧ ॥੩॥
44 ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥
45 ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥
46 ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥
47 ਵਾਜੇ ਤਾ ਕੈ ਅਨਹਦ ਤੂਰਾ ॥੫॥੪੦॥੯੧॥
48 ਆਸਾ ਮਹਲਾ ੫ ਦੁਪਦਾ ੧ ॥
49 ਸਾਧੂ ਸੰਗਿ ਸਿਖਾਇਓ ਨਾਮੁ ॥
50 ਸਰਬ ਮਨੋਰਥ ਪੂਰਨ ਕਾਮ ॥
51 ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
52 ਜਪਿ ਜਪਿ ਜੀਵਾ ਸਾਰਿਗਪਾਨੇ ॥੧॥
53 ਕਰਨ ਕਰਾਵਨ ਸਰਨਿ ਪਰਿਆ ॥
54 ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥