Ang 397
1 ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰਸਬਦੁ ਨਿਰੰਤਰਿ ॥੨॥
2 ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥
3 ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥
4 ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥
5 ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥
6 ਆਸਾ ਮਹਲਾ ੫ ॥
7 ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
8 ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
9 ਹਉ ਵੰਞਾ ਕੁਰਬਾਣੁ ਸਾਈ ਆਪਣੇ ॥
10 ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
11 ਬਿੰਦਕ ਗਾਲੑਿ ਸੁਣੀ ਸਚੇ ਤਿਸੁ ਧਣੀ ॥
12 ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
13 ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
14 ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
15 ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
16 ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
17 ਆਸਾ ਮਹਲਾ ੫ ॥
18 ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
19 ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
20 ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
21 ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
22 ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
23 ਨਾਮ ਬਿਹੂਨੜਿਆ ਸੇ ਮਰਨੑਿ ਵਿਸੂਰਿ ਵਿਸੂਰਿ ॥੨॥
24 ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
25 ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
26 ਜੈਸੇ ਪਸੁ ਹਰੑਿਆਉ ਤੈਸਾ ਸੰਸਾਰੁ ਸਭ ॥
27 ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
28 ਆਸਾ ਮਹਲਾ ੫ ॥
29 ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
30 ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥
31 ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥
32 ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥
33 ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
34 ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥
35 ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥
36 ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥
37 ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥
38 ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
39 ਆਸਾ ਮਹਲਾ ੫ ॥
40 ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
41 ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥
42 ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥
43 ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥
44 ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥
45 ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥