Sri Guru Granth Sahib Ji

Ang 414

變更譯本

1 ਕੰਚਨ ਕਾਇਆ ਜੋਤਿ ਅਨੂਪੁ ॥

2 ਤ੍ਰਿਭਵਣ ਦੇਵਾ ਸਗਲ ਸਰੂਪੁ ॥

3 ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥

4 ਪੰਚ ਤੀਨਿ ਨਵ ਚਾਰਿ ਸਮਾਵੈ ॥

5 ਧਰਣਿ ਗਗਨੁ ਕਲ ਧਾਰਿ ਰਹਾਵੈ ॥

6 ਬਾਹਰਿ ਜਾਤਉ ਉਲਟਿ ਪਰਾਵੈ ॥੫॥

7 ਮੂਰਖੁ ਹੋਇ ਨ ਆਖੀ ਸੂਝੈ ॥

8 ਜਿਹਵਾ ਰਸੁ ਨਹੀ ਕਹਿਆ ਬੂਝੈ ॥

9 ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥

10 ਊਤਮ ਸੰਗਤਿ ਊਤਮੁ ਹੋਵੈ ॥

11 ਗੁਣ ਕਉ ਧਾਵੈ ਅਵਗਣ ਧੋਵੈ ॥

12 ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥

13 ਹੀਰਾ ਨਾਮੁ ਜਵੇਹਰ ਲਾਲੁ ॥

14 ਮਨੁ ਮੋਤੀ ਹੈ ਤਿਸ ਕਾ ਮਾਲੁ ॥

15 ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥

16 ਆਸਾ ਮਹਲਾ ੧ ॥

17 ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥

18 ਗੁਰਮੁਖਿ ਮਹਲੀ ਮਹਲੁ ਪਛਾਨੁ ॥

19 ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥

20 ਐਸੇ ਪ੍ਰੇਮ ਭਗਤਿ ਵੀਚਾਰੀ ॥

21 ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥

22 ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥

23 ਤੀਨ ਭਵਨ ਨਿਹਕੇਵਲ ਗਿਆਨੁ ॥

24 ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥

25 ਸਾਚਾ ਹਰਖੁ ਨਾਹੀ ਤਿਸੁ ਸੋਗੁ ॥

26 ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥

27 ਪੰਚ ਸਮਾਈ ਸੁਖੀ ਸਭੁ ਲੋਗੁ ॥੩॥

28 ਸਗਲੀ ਜੋਤਿ ਤੇਰਾ ਸਭੁ ਕੋਈ ॥

29 ਆਪੇ ਜੋੜਿ ਵਿਛੋੜੇ ਸੋਈ ॥

30 ਆਪੇ ਕਰਤਾ ਕਰੇ ਸੁ ਹੋਈ ॥੪॥

31 ਢਾਹਿ ਉਸਾਰੇ ਹੁਕਮਿ ਸਮਾਵੈ ॥

32 ਹੁਕਮੋ ਵਰਤੈ ਜੋ ਤਿਸੁ ਭਾਵੈ ॥

33 ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥

34 ਬਾਲਕ ਬਿਰਧਿ ਨ ਸੁਰਤਿ ਪਰਾਨਿ ॥

35 ਭਰਿ ਜੋਬਨਿ ਬੂਡੈ ਅਭਿਮਾਨਿ ॥

36 ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥

37 ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥

38 ਭਰਮਿ ਭੁਲਾਨਾ ਫਿਰਿ ਪਛੁਤਾਨਾ ॥

39 ਗਲਿ ਫਾਹੀ ਬਉਰਾ ਬਉਰਾਨਾ ॥੭॥

40 ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥

41 ਸਤਿਗੁਰਿ ਰਾਖੇ ਸੇ ਵਡਭਾਗੇ ॥

42 ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥

43 ਆਸਾ ਮਹਲਾ ੧ ॥

44 ਗਾਵਹਿ ਗੀਤੇ ਚੀਤਿ ਅਨੀਤੇ ॥

45 ਰਾਗ ਸੁਣਾਇ ਕਹਾਵਹਿ ਬੀਤੇ ॥

46 ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥

47 ਕਹਾ ਚਲਹੁ ਮਨ ਰਹਹੁ ਘਰੇ ॥

48 ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥

49 ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥

50 ਲਬੁ ਲੋਭੁ ਅਹੰਕਾਰੁ ਸੁ ਪੀਰਾ ॥

51 ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥

52 ਅੰਤਰਿ ਨਾਵਣੁ ਸਾਚੁ ਪਛਾਣੈ ॥

53 ਅੰਤਰ ਕੀ ਗਤਿ ਗੁਰਮੁਖਿ ਜਾਣੈ ॥

54 ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥

55 ਨਿਰੰਕਾਰ ਮਹਿ ਆਕਾਰੁ ਸਮਾਵੈ ॥

56 ਅਕਲ ਕਲਾ ਸਚੁ ਸਾਚਿ ਟਿਕਾਵੈ ॥

57 ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥

58 ਜਹਾਂ ਨਾਮੁ ਮਿਲੈ ਤਹ ਜਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮