Ang 433
1 ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥
2 ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥
3 ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥
4 ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥
5 ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥
6 ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥
7 ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥
8 ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥
9 ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥
10 ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥
11 ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥
12 ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥
13 ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥
14 ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥
15 ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥
16 ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥
17 ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥
18 ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥
19 ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥
20 ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥
21 ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥
22 ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥
23 ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥
24 ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥
25 ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥
26 ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥
27 ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥
28 ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥
29 ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥
30 ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥
31 ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥
32 ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥
33 ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥