Ang 450
1 ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥
2 ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥
3 ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥
4 ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥
5 ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥
6 ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥
7 ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥
8 ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥
9 ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥
10 ਆਸਾ ਮਹਲਾ ੪ ॥
11 ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥
12 ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥
13 ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥
14 ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥
15 ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥
16 ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥
17 ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥
18 ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥
19 ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥
20 ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥
21 ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥
22 ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥
23 ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥
24 ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥
25 ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥
26 ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥
27 ਆਸਾ ਮਹਲਾ ੪ ॥
28 ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥
29 ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥
30 ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥
31 ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥
32 ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥
33 ਗੁਰਸਿਖਂੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥
34 ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥
35 ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥
36 ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥